ਅੱਜ ਦਾ ਹੁਕਮਨਾਮਾ (3 ਮਾਰਚ 2023)

By : KOMALJEET

Published : Mar 3, 2023, 7:32 am IST
Updated : Mar 3, 2023, 7:44 am IST
SHARE ARTICLE
 Hukamnama  Sri Darbar Sahib Amritsar
Hukamnama Sri Darbar Sahib Amritsar

ਸਲੋਕ ਮ ੩ ॥

ਸਲੋਕ ਮ ੩ ॥

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ਮ ੩ ॥

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

ਸ਼ੁੱਕਰਵਾਰ, ੧੯ ਫੱਗਣ (ਸੰਮਤ ੫੫੪ ਨਾਨਕਸ਼ਾਹੀ) ੩ ਮਾਰਚ, ੨੦੨੩ (ਅੰਗ : ੫੫੧)

ਪੰਜਾਬੀ ਵਿਆਖਿਆ:

ਸਲੋਕ ਮ ੩ ॥

ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ । ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।

(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ । ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ ।

ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨। ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement