550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸਿਕਲੀਗਰ ਸਿੱਖਾਂ ਦੀ ਸ਼ਮੂਲੀਅਤ ਯਕੀਨੀ ਬਣਾਵਾਂਗੇ-ਭਾਈ ਲੌਂਗੋਵਾਲ
Published : Mar 6, 2019, 9:22 pm IST
Updated : Mar 6, 2019, 9:22 pm IST
SHARE ARTICLE
Bhai Gobind Singh Longowal
Bhai Gobind Singh Longowal

ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ...

ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿਕਲੀਗਰ ਸਿੱਖਾਂ ਨਾਲ ਵਿਸ਼ੇਸ਼ ਤੌਰ 'ਤੇ ਰਾਬਤਾ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸਿਕਲੀਗਰ ਤੇ ਵਣਜਾਰੇ ਸਿੱਖ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਸ਼ਤਾਬਦੀ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਨਾਲ ਸਿਕਲੀਗਰ ਸਿੱਖ ਭਾਈਚਾਰਾ ਜਿਥੇ ਇਸ ਯਾਦਗਾਰੀ ਮੌਕੇ 'ਤੇ ਗੁਰੂ ਸਾਹਿਬ ਨੂੰ ਅਪਣੀ ਸ਼ਰਧਾ ਭੇਟ ਕਰ ਸਕੇਗਾ, ਉਥੇ ਹੀ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਫਲਸਫੇ ਸਬੰਧੀ ਜਾਣਕਾਰੀ ਵੀ ਪ੍ਰਾਪਤ ਕਰੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਇਸੇ ਤਹਿਤ ਹੀ ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਆਦਿ ਥਾਵਾਂ 'ਤੇ ਵਸਦੇ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਉਨ੍ਹਾਂ ਦੀਆਂ ਹਰ ਸਾਲ ਫੀਸਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਸਮੇਂ ਸਮੇਂ 'ਤੇ ਸਿਕਲੀਗਰ ਸਿੱਖਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰ-ਅਸਥਾਨਾਂ ਦੇ ਦਰਸ਼ਨਾਂ ਲਈ ਵੀ ਪ੍ਰਬੰਧ ਕੀਤੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਦੇ ਇਕ ਫ਼ੈਸਲੇ ਅਨੁਸਾਰ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਤਕਨੀਕੀ ਵਿਦਿਆ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਸੱਚ ਹੈ ਕਿ ਬਹੁ-ਗਿਣਤੀ ਸਿਕਲੀਗਰ ਸਿੱਖ ਅਪਣੇ ਬੱਚਿਆਂ ਨੂੰ ਵਿੱਦਿਆ ਲਈ ਪੰਜਾਬ ਨਹੀਂ ਭੇਜਣਾ ਚਾਹੁੰਦੇ, ਕਿਉਂਕਿ ਉਹ ਉਨ੍ਹਾਂ ਨੂੰ ਪਿਤਾ ਪੁਰਖੀ ਕੰਮ-ਕਾਜ ਦਾ ਹਿੱਸਾ ਬਣਾਉਣ ਨੂੰ ਹੀ ਤਰਜ਼ੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਦੁਖ ਦੀ ਗੱਲ ਹੈ ਕਿ ਅਪਣੇ ਰੁਜ਼ਗਾਰ ਲਈ ਕੰਮ ਕਰਨ ਵਾਲੇ ਸਿਕਲੀਗਰ ਸਿੱਖਾਂ ਨੂੰ ਮੱਧ ਪ੍ਰਦੇਸ਼ ਪੁਲਿਸ ਵੱਲੋਂ ਪ੍ਰੇਸ਼ਾਨ ਕੀਤਾ ਜਾਂਦਾ ਹੈ। 

ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨਾਲ ਸਮੇਂ-ਸਮੇਂ ਲਿਖਾ-ਪੜ੍ਹੀ ਵੀ ਕੀਤੀ ਗਈ ਹੈ ਪਰ ਅਜੇ ਵੀ ਕਈ ਥਾਵਾਂ 'ਤੇ ਸਿਕਲੀਗਰ ਸਿੱਖਾਂ ਨੂੰ ਪ੍ਰੇਸ਼ਾਨੀਆਂ ਵਿੱਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਸਥਾਨਕ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਕਿਰਤੀ ਸਿੱਖ ਭਾਈਚਾਰੇ ਨੂੰ ਬਿਨਾ ਵਜ੍ਹਾ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਸਰਕਾਰੀ ਸਹੂਲਤਾਂ ਵੀ ਦਿਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿਚ ਦੁਬਾਰਾ ਫਿਰ ਸ਼੍ਰੋਮਣੀ ਕਮੇਟੀ ਵਲੋਂ ਸਰਕਾਰਾਂ ਨੂੰ ਲਿਖਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement