ਅੱਜ ਦਾ ਹੁਕਮਨਾਮਾ (11 ਜਨਵਰੀ 2023)

By : KOMALJEET

Published : Jan 11, 2023, 7:27 am IST
Updated : Jan 11, 2023, 7:27 am IST
SHARE ARTICLE
 Hukamnama  Sri Darbar Sahib Amritsar
Hukamnama Sri Darbar Sahib Amritsar

ਸਲੋਕੁ ਮ: ੩ ॥

ਸਲੋਕੁ ਮ: ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥

ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥

ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥

ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ ੩ ॥

ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥

ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥

ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥

ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥

ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥

ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥

ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥

ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਬੁੱਧਵਾਰ, ੨੭ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੦)

ਪੰਜਾਬੀ ਵਿਆਖਿਆ:

ਸਲੋਕੁ ਮ ੩ ॥

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤਿ੍ਰਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤਿ੍ਰਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।

ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) ।

ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement