ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 11 ਅਪ੍ਰੈਲ 2021)
Published : Apr 11, 2021, 6:55 am IST
Updated : Apr 11, 2021, 6:56 am IST
SHARE ARTICLE
 hukamnama sri darbar sahib amritsar
hukamnama sri darbar sahib amritsar

ਧਨਾਸਰੀ ਮਹਲਾ ੩ ॥

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥

ਜੀਅ ਜੰਤ ਜਿਨਹਿ ਪ੍ਰਤਿਪਾਲੇ ॥

ਮੁਕਤਿ ਪਦਾਰਥੁ ਤਿਨ ਕਉ ਪਾਏ ॥

ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥

SRI DARBAR SAHIBSRI DARBAR SAHIB

ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥

ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥

ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥

ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥

ਮੂਲਹੁ ਭੁਲਾ ਜਨਮੁ ਗਵਾਏ ॥੨॥

ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥

ਸੇਵਾ ਸਾਚੀ ਨਾਮਿ ਸਮਾਣੀ ॥

ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥

ਸਾਚ ਨਾਮਿ ਵਡਿਆਈ ਪਾਏ ॥੩॥

ਆਪੇ ਕਰਤਾ ਜੁਗਿ ਜੁਗਿ ਸੋਇ ॥

ਨਦਰਿ ਕਰੇ ਮੇਲਾਵਾ ਹੋਇ ॥

ਗੁਰਬਾਣੀ ਤੇ ਹਰਿ ਮੰਨਿ ਵਸਾਏ ॥

ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

Sri Darbar Sahib Sri Darbar Sahib

ਐਤਵਾਰ, ੨੯ ਚੇਤ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੬੪)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੩ ॥

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ ।

SRI DARBAR SAHIBSRI DARBAR SAHIB

ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement