ਅੱਜ ਦਾ ਹੁਕਮਨਾਮਾ (11 ਜੁਲਾਈ 2021)
Published : Jul 11, 2021, 7:51 am IST
Updated : Jul 11, 2021, 7:52 am IST
SHARE ARTICLE
 Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕ ॥

ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਐਤਵਾਰ, ੨੭ ਹਾੜ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੦੮)

ਪੰਜਾਬੀ ਵਿਆਖਿਆ :

ਸਲੋਕ ॥

ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ।

Darbar SahibDarbar Sahib

ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement