ਅੱਜ ਦਾ ਹੁਕਮਨਾਮਾ (13 ਜਨਵਰੀ 2021)
Published : Jan 13, 2022, 7:55 am IST
Updated : Jan 13, 2022, 7:56 am IST
SHARE ARTICLE
Hukamnama Sri Darbar Sahib amritsar
Hukamnama Sri Darbar Sahib amritsar

ਟੋਡੀ ਮਹਲਾ ੫ ॥

ਟੋਡੀ ਮਹਲਾ ੫ ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥

ਹੀਓ ਮਹਰਾਜ ਰੀ ਮਾਇਓ ॥

ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥

ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥

ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥

ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਵੀਰਵਾਰ, ੩੦ ਪੋਹ (ਸੰਮਤ ੫੫੩ ਨਾਨਕਸ਼ਾਹੀ) ੧੩ ਜਨਵਰੀ, ੨੦੨੨ (ਅੰਗ: ੭੧੫)

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ॥

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ।

 Man throws Gutka Sahib in Sarovar of Sri Darbar SahibSri Darbar Sahib

ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement