ਬੰਦੀ ਸਿੰਘਾਂ ਨੂੰ ਲੈ ਕੇ UNO ਕੋਲ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਰਾਸ਼ਟਰਪਤੀ ਨੂੰ ਭੇਜੇ ਜਾਣਗੇ 30 ਲੱਖ ਫਾਰਮ
Published : Feb 1, 2023, 7:05 pm IST
Updated : Feb 1, 2023, 7:05 pm IST
SHARE ARTICLE
Shiromani Committee will approach UNO for Bandi Singhs
Shiromani Committee will approach UNO for Bandi Singhs

ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ।

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਚਲਦਿਆਂ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂਐਨਓ ਕੋਲ ਉਠਾਉਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਸ ਨੂੰ ਲੈ ਕੇ ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਸਰਹੱਦੀ ਜ਼ਿਲ੍ਹਿਆਂ ’ਚ ਨਸ਼ੇ ਨੂੰ ਲੈ ਕੇ ਰਾਜਪਾਲ ਨੇ ਜਤਾਈ ਚਿੰਤਾ, ਕਿਹਾ- ਸਕੂਲਾਂ ਤੱਕ ਵੀ ਪਹੁੰਚ ਚੁੱਕਿਆ ਹੈ ਨਸ਼ਾ

ਦਸਤਖ਼ਤੀ ਮੁਹਿੰਮ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਫਾਰਮ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਧਰਮ ਪ੍ਰਚਾਰ ਲਈ ਪਿੰਡਾਂ ਵਿਚ ਜਾਣ ਸਮੇਂ ਪ੍ਰਚਾਰਕ ਜਥੇ ਫਾਰਮ ਵੀ ਭਰਵਾਉਣਗੇ।

ਇਹ ਵੀ ਪੜ੍ਹੋ: ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਮਜ਼ਬੂਤ ​​ਨੀਂਹ ਬਣਾਏਗਾ ਅੰਮ੍ਰਿਤ ਕਾਲ ਦਾ ਪਹਿਲਾ ਬਜਟ- PM  

ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜ਼ੋਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ: 1.75 ਲੱਖ ਕਰੋੜ ਰੁਪਏ ਤੋਂ ਵੱਧ ਟੈਕਸ ਅਦਾ ਕਰਨ ਦੇ ਬਾਵਜੂਦ ਦਿੱਲੀ ਨੂੰ ਮਿਲੇ 325 ਕਰੋੜ ਰੁਪਏ- ਅਰਵਿੰਦ ਕੇਜਰੀਵਾਲ

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਵੱਲੋਂ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ ਸਬੰਧੀ ਇੱਛਾ ਪ੍ਰਗਟਾਈ ਜਾ ਰਹੀ ਹੈ ਪਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੱਕ ਨਾ ਪਹੁੰਚ ਸਕਣ ਕਰਕੇ ਉਹ ਵਾਂਝੇ ਰਹਿ ਰਹੇ ਹਨ। ਇਸ ਨੂੰ ਵੇਖਦਿਆਂ ਪਿੰਡ ਪੱਧਰ ਤੱਕ ਫਾਰਮ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਵੇਗੀ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਲੱਖ ਫਾਰਮ ਭਰਵਾ ਕੇ ਰਾਸ਼ਟਰਪਤੀ ਦੇ ਨਾਂਅ ’ਤੇ  ਗਵਰਨਰ ਨੂੰ ਸੌਂਪੇ ਜਾਣਗੇ।

ਇਹ ਵੀ ਪੜ੍ਹੋ: Budget 2023: ਸੂਬਿਆਂ ਨੂੰ 50 ਸਾਲ ਦਾ ਵਿਆਜ ਮੁਕਤ ਕਰਜ਼ਾ ਇਕ ਹੋਰ ਸਾਲ ਰਹੇਗਾ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਸਥਾਪਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮੁਹਿੰਮ ਨੂੰ ਆਨਲਾਈਨ ਢੰਗ ਨਾਲ ਵਿਦੇਸ਼ਾਂ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ। ਉਹਨਾਂ ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੌਦਾ ਸਾਧ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ। ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement