550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼
Published : Mar 1, 2019, 8:23 pm IST
Updated : Mar 1, 2019, 8:23 pm IST
SHARE ARTICLE
Malkit Singh
Malkit Singh

ਅੰਮ੍ਰਿਤਸਰ : ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰੂ ਸਾਹਿਬ ਦੀ...

ਅੰਮ੍ਰਿਤਸਰ : ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਰੂਪਮਾਨ ਕਰਦੇ ਧਾਰਮਕ ਗੀਤਾਂ ਦੀ ਸੀ.ਡੀ. ਤਿਆਰ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੇਸ਼ਕਸ਼ ਕੀਤੀ ਹੈ। 
ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਸ. ਮਨਜੀਤ ਸਿੰਘ ਬਾਠ ਨਾਲ ਮੁਲਾਕਾਤ ਕਰਨ ਸਮੇਂ ਇਹ ਇੱਛਾ ਪ੍ਰਗਟਾਈ। ਮਲਕੀਤ ਸਿੰਘ ਨੇ ਆਖਿਆ ਕਿ ਉਹ ਪਹਿਲੇ ਪਾਤਸ਼ਾਹ ਦੇ ਇਤਿਹਾਸਕ ਪੁਰਬ ਮੌਕੇ ਪੰਜਾਬੀ ਗਾਇਕਾਂ ਦੀ ਇਕ ਸਾਂਝੀ ਧਾਰਮਕ ਸੀ.ਡੀ. ਤਿਆਰ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਦੀ ਮਨਸ਼ਾ ਹੈ ਕਿ ਇਹ ਕਾਰਜ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਹੋਵੇ। ਉਨ੍ਹਾਂ ਆਖਿਆ ਕਿ ਸਿੱਖੀ ਦਾ ਫ਼ਲਸਫ਼ਾ ਅਤੇ ਵਿਰਾਸਤ ਬੇਹੱਦ ਅਮੀਰ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਸੱਭ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬ ਦੇ ਸਿਧਾਂਤਾਂ ਤੇ ਇਤਿਹਾਸ ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ। 
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮਲਕੀਤ ਸਿੰਘ ਦੀ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦੀ ਉਹ ਕਦਰ ਕਰਦੇ ਹਨ ਅਤੇ ਅਪ੍ਰੈਲ ਮਹੀਨੇ ਵਿਚ ਇਨ੍ਹਾਂ ਦੀ ਮੁਲਾਕਾਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕਰਵਾਈ ਜਾਵੇਗੀ। ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਮਲਕੀਤ ਸਿੰਘ ਦੀ ਇੱਛਾ ਨੂੰ ਸਲਾਹਿਆ। ਉਨ੍ਹਾਂ ਕਿਹਾ ਕਿ ਇਸ ਨੂੰ ਅਮਲੀ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਕਾਰਵਾਈ ਕਰੇਗੀ। ਇਸ ਮੌਕੇ ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਗੁਰੂ ਬਖ਼ਸ਼ਿਸ਼ ਸਿਰੋਪਾਉ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ ਗਿਆ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement