ਮੁਜ਼ਾਹਰਿਆਂ ਵਿਚ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ
Published : Mar 1, 2023, 3:41 pm IST
Updated : Mar 1, 2023, 3:41 pm IST
SHARE ARTICLE
 Jathedar Giani Harpreet Singh
Jathedar Giani Harpreet Singh

ਕਰਨੈਲ ਸਿੰਘ ਪੀਰ ਮੁਹੰਮਦ ਕਮੇਟੀ ਦੇ ਕੋਆਰਡੀਨੇਟਰ ਨਿਯੁਕਤ

 

ਅੰਮ੍ਰਿਤਸਰ: ਅਜਨਾਲਾ ਘਟਨਾਕ੍ਰਮ ਮਗਰੋਂ ਰੋਸ ਪ੍ਰਦਰਸ਼ਨਾਂ,  ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਯੋਗ ਨਿਰਣਾ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ 15 ਮੈਂਬਰੀ ਸਬ-ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Bihar Budget Session: ਸ਼ਹੀਦ ਜਵਾਨ ਦੇ ਪਿਤਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ  

ਇਹ ਕਮੇਟੀ 15 ਦਿਨਾਂ ਦੇ ਅੰਦਰ ਆਪਣੀ ਸਾਂਝੀ ਰਾਇ ਅਨੁਸਾਰ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇਗੀ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਸਾਬਕਾ ਫੈਡਰੇਸ਼ਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦੇ ਮੈਂਬਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: 500 ਰੁਪਏ ਤੋਂ ਘੱਟ ਕੀਤੀ ਜਾਵੇ ਰਸੋਈ ਗੈਸ ਸਿਲੰਡਰ ਦੀ ਕੀਮਤ : ਕਾਂਗਰਸ

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਕੀਤੇ ਪੱਤਰ ਅਨੁਸਾਰ ਸਬ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨਾਂ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਪੱਤਰਕਾਰ ਅਤੇ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ ਹੈ।

Photo

ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਕਤਲ ਮਾਮਲਾ: ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 

ਇਸ ਸਬ ਕਮੇਟੀ ਵਲੋਂ ਗੁਰਬਾਣੀ, ਸਿਧਾਂਤ, ਇਤਿਹਾਸ, ਮਰਿਆਦਾ ਅਤੇ ਪਰੰਪਰਾ ਦੀ ਰੌਸ਼ਨੀ ਵਿਚ ਧਰਨਿਆਂ, ਮੁਜ਼ਾਹਰਿਆਂ ਅਤੇ ਕਬਜ਼ਿਆਂ ਵਾਲੇ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੇ ਵੱਧ ਰਹੇ ਰੁਝਾਨ ਸਬੰਧੀ ਰਾਇ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ, ਜਿਸ ਦੇ ਆਧਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਭਵਿੱਖ ਲਈ ਕੋਈ ਢੁੱਕਵੀਂ ਤੇ ਮਰਿਆਦਕ ਨੀਤੀ ਤੈਅ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement