ਮਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ SGPC ਵਲੋਂ ਕੀਤਾ ਗਿਆ ਸਨਮਾਨਿਤ
Published : Apr 1, 2023, 6:34 pm IST
Updated : Apr 1, 2023, 6:34 pm IST
SHARE ARTICLE
Begum of Last Nawab of Malerkotla honoured by SGPC
Begum of Last Nawab of Malerkotla honoured by SGPC

ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਮਹਾਰਾਣੀ ਪ੍ਰੀਤੀ ਸਿੰਘ ਅਤੇ ਯੁਵਰਾਜ ਉਦੈ ਪ੍ਰਤਾਪ ਨੂੰ ਵੀ ਦਿੱਤਾ ਸਨਮਾਨ



ਫਤਹਿਗੜ੍ਹ ਸਾਹਿਬ: ਦੁਨੀਆ ਦੀ ਮਹਾਨ ਧਰਤੀ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ-ਉਲ-ਨਿਸਾ ਸਮੇਤ ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਦੇ ਪਰਿਵਾਰਕ ਮੈਬਰਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ: ਅਪਾਹਜ ਤੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ 10 ਸਾਲ ਦੀ ਕੈਦ 

ਸ ਸਨਮਾਨ ਸਮਾਰੋਹ ਮੌਕੇ ਦੀਵਾਨ ਟੌਡਰ ਮੱਲ ਵਿਰਾਸਤੀ ਫਾਊਂਡੇਸ਼ਨ ਅਤੇ ਪੰਜਾਬ, ਕੈਨੇਡਾ, ਅਸਟਰੇਲੀਆ, ਇੰਗਲੈਂਡ,ਜਰਮਨੀ ਦੀ ਸਿੱਖ ਸੰਗਤ ਅਤੇ ਅਹੁਦੇਦਾਰ ਮੈਬਰ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਮੋਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਨਵਾਬ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਵੰਸ਼ਜ ਨੂੰ ਭੇਟ ਕੀਤੀ ਗਈ ਸ੍ਰੀ ਸਾਹਿਬ ਨੂੰ ਖੁਦ ਬੇਗਮ ਮੁਨਵਰ ਉਲ ਨਿਸਾ ਲੈ ਕੇ ਪਹਚੇ, ਜਿਥੇ ਸਿੰਘ ਸਾਹਿਬ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਅਦਬ ਅਤੇ ਸਤਿਕਾਰ ਨਾਲ ਸਨਮਾਨ ਸਮਾਰੋਹ ਦੋਰਾਨ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਦਰਸ਼ਨਾਂ ਲਈ ਸਸ਼ੋਭਿਤ ਕੀਤਾ ਗਿਆ। ਇਸ ਮੋਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ,ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਗੋਂਵਾਲ, ਜਨਰਲ ਸਕੱਤਰ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਮੈਂਬਰ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਬੈਂਕ ਕਰਜ਼ਾ ਧੋਖਾਧੜੀ: SBI ਨਾਲ 95 ਕਰੋੜ ਰੁਪਏ ਦੀ ਠੱਗੀ ਮਾਰਨ ਵਾਲਾ ਕਾਰੋਬਾਰੀ ਗ੍ਰਿਫ਼ਤਾਰ 

ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਹਾਸ ਅੰਦਰ ਸਾਹਿਬਜਾਦਿਆਂ ਦੀ ਸ਼ਹਾਦਤ ਲਾਸਾਨੀ ਹੈ ਜੋ ਸਮੁੱਚੇ ਸੰਸਾਰ ਨੂੰ ਜ਼ਬਰ ਜੁਲਮ ਦੇ ਖਿਲਾਫ਼ ਲੜਨ ਦੀ ਜਿਥੇ ਜੀਵਨ ਜਾਂਚ ਪ੍ਰਦਾਨ ਕਰਦੀ ਹੈ, ਉਥੇ ਹੀ ਧਰਮ ਵਿਚ ਦ੍ਰਿੜ ਰਹਿਣ ਦਾ ਸੰਕਲਪ ਵੀ ਦਿੰਦੀ ਹੈ। ਉਹਨਾਂ ਕਿਹਾ ਕਿ ਇਤਿਹਾਸ ਗਵਾਹੀ ਭਰਦਾ ਹੈ ਕਿ ਜਦੋਂ ਛੋਟੇ ਸਾਹਿਬਜਾਦਿਆਂ ਉਤੇ ਜੁਲਮ ਢਾਹਿਆ ਜਾ ਰਿਹਾ ਸੀ ਤਾਂ ਨਵਾਬ ਸ਼ੇਰ ਮੁਹੰਮਦ ਖਾਂ ਇਕੋ ਇਕ ਅਜਿਹੀ ਸਖਸ਼ੀਅਤ ਸਨ ਜਿਨ੍ਹਾਂ ਨੇ ਧਰਮ, ਜਾਤ ਅਤੇ ਮਜਹਬ ਤੋਂ ਉਪਰ ਉਠ ਕੇ ਸਾਹਿਬਜਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਸੀ।

ਇਹ ਵੀ ਪੜ੍ਹੋ: ਸੰਸਦ ਵਿਚ ਗਤੀਰੋਧ ਖਤਮ ਨਹੀਂ ਕਰਨਾ ਚਾਹੁੰਦੀ ਕੇਂਦਰ ਸਰਕਾਰ, ਜੇਪੀਸੀ ਦੀ ਮੰਗ ਜਾਰੀ ਰਹੇਗੀ: ਕਾਂਗਰਸ

ਉਹਨਾਂ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਅੰਦਰ ਸਰਕਾਰਾਂ ਜ਼ਬਰ ਅਤੇ ਜੁਲਮ ਦੀ ਇੰਤਹਾਂ ਵਿਚ ਲੱਗੀਆਂ ਹੋਈਆਂ ਹਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਵੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਜ਼ਬਰ ਕਰਨ ਵਾਲੀਆਂ ਹਕੂਮਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਹੀ ਢੁੱਕਵਾਂ ਜਵਾਬ ਮਿਲੇਗਾ। ਸ੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਨਵਾਬ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ ਤੇ ਮਹਾਰਾਜਾ ਰਿਪੁਦਮਨ ਦੇ ਪਰਿਵਾਰ ਦਾ ਸਨਮਾਨ ਕਰਕੇ ਸਿਰਮੌਰ ਸੰਸਥਾ ਮਾਣ ਮਹਿਸੂਸ ਕਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਖਾਲਸਾ ਪੰਥ ਦੀ ਮਹਾਨ ਵਿਰਾਸਤ ਅਤੇ ਇਤਿਹਾਸ ਨਾਲ ਜੁੜਦੇ ਹੋਏ ਗੁਰੂ ਮਾਰਗ ਦੇ ਪਾਂਧੀ ਬਣਨ ਦੀ ਲੋੜ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM
Advertisement