
ਕਿਹਾ, ਬਰਗਾੜੀ ਤੇ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦਾ ਮੁੱਖ ਦੋਸ਼ੀ ਬਾਦਲ ਪਰਵਾਰ
ਫ਼ਿਰੋਜ਼ਪੁਰ : ਕਰੀਬ ਤਿੰਨ ਸਾਲ ਪਹਿਲਾਂ ਹੋਏ ਬਰਗਾੜੀ ਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀ ਦਾ ਮੁੱਖ ਦੋਸ਼ੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਉਸ ਦਾ ਪੂਰਾ ਪਰਵਾਰ ਹੈ। ਇਹ ਦੋਸ਼ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਲਗਾਏ।
Protest against Sukhbir Badal
ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਬਰਗਾੜੀ ਕਾਂਡ ਅਤੇ ਬੇਅਦਬੀ ਦੇ ਦੋਸ਼ੀ ਬਾਦਲ ਪਰਵਾਰ ਨੂੰ ਚੋਣਾਂ ਜਿੱਤਣ ਨਹੀਂ ਦੇਵਾਂਗੇ, ਕਿਉਂਕਿ ਇਹ ਪਰਵਾਰ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਥਾਂ ਲੋਕ ਸਭਾ ਚੋਣਾਂ ਲੜਨਾ ਨਹੀਂ, ਬਲਕਿ ਬਾਦਲਾਂ ਦੀ ਥਾਂ ਜੇਲ੍ਹਾਂ ਦੀਆਂ ਸਲਾਖ਼ਾਂ ਸਲਾਖਾਂ ਹਨ, ਕਿਉਂਕਿ ਬਰਗਾੜੀ ਮੋਰਚੇ ਦਾ ਹਾਲੇ ਤਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਬਾਦਲ ਪਰਵਾਰ ਚੋਣਾਂ ਜਿੱਤਦਾ ਹੈ ਤਾਂ ਫਿਰ ਤੋਂ ਸੂਬੇ ਅੰਦਰ ਗੁਰਦਵਾਰਿਆਂ ਅੰਦਰ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਦਾ ਡਰ ਹੈ।
Bhai Dhian Singh Mand
ਚੋਣਾਂ ਲੜ ਰਹੇ ਬਾਦਲ ਪਰਵਾਰ ਨੂੰ ਆਉਣ ਵਾਲੇ ਦਿਨਾਂ ਵਿਚ ਘੇਰਿਆ ਜਾਵੇਗਾ ਅਤੇ ਇਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਨਾ ਫੜਨ ਕਰ ਕੇ 5 ਮਈ ਨੂੰ ਕੋਟਕਪੂਰੇ ਤੋਂ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਕਢਿਆ ਜਾਵੇਗਾ। ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਬਲਵੰਤ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ ਭੁੱਲਰ, ਤੇਜਿੰਦਰ ਸਿੰਘ ਦਿਉਲ, ਗੁਲਜਾਰ ਸਿੰਘ ਆਦਿ ਹਾਜ਼ਰ ਸਨ।