ਨੈਸ਼ਨਲ ਹਾਈਵੇ ਅਥਾਰਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਲਿਖਿਆ 'ਸੁਨਹਿਰੀ ਮੰਦਰ'
Published : May 1, 2019, 1:33 am IST
Updated : May 1, 2019, 8:59 am IST
SHARE ARTICLE
Sri Darbar Sahib as 'Golden Temple'
Sri Darbar Sahib as 'Golden Temple'

ਨੈਸ਼ਨਲ ਹਾਈਵੇ ਅਥਾਰਟੀ ਦੀ ਗ਼ਲਤੀ ਕਾਰਨ ਸਿੱਖਾਂ ਵਿਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵਲੋਂ ਗੁਰੂ ਨਗਰੀ ਦੀ ਪਹਿਚਾਣ ਸ੍ਰੀ ਦਰਬਾਰ ਸਾਹਿਬ ਨੂੰ 'ਸੁਨਹਿਰੀ ਮੰਦਰ' ਲਿਖ ਕੇ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਹਿਰ ਦੇ ਬਾਈਪਾਸ ਮਜੀਠਾ ਰੋਡ 'ਤੇ ਲਗਾਏ ਗਏ ਸੂਚਕ ਬੋਰਡ ਉਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਦਰਸਾਉਣ ਲਈ ਸੁਨਹਿਰੀ ਮੰਦਰ ਲਿਖੇ ਜਾਣ ਦਾ ਹਰ ਸਿੱਖ ਨੇ ਗੰਭੀਰ ਨੋਟਿਸ ਲਿਆ ਹੈ। ਨੈਸ਼ਨਲ ਹਾਈਵੇ ਅਥਾਰਟੀ ਨੂੰ ਇਸ ਗ਼ਲਤੀ ਤੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।

Pic-1Pic-1

ਬੋਰਡ 'ਤੇ ਹਿੰਦੀ ਵਿਚ ਸਵਰਨ ਮੰਦਰ, ਅੰਗ੍ਰੇਜ਼ੀ ਵਿਚ ਗੋਲਡਨ ਟੈਂਪਲ ਦੇ ਨਾਲ ਨਾਲ ਪੰਜਾਬੀ ਵਿਚ 'ਸੁਨਹਿਰੀ ਮੰਦਰ' ਲਿਖਿਆ ਗਿਆ ਹੈ। ਇਸ ਬੋਰਡ 'ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਕ ਅਸਥਾਨ ਹੈ ਅਤੇ ਇਸ ਨੂੰ ਸੁਨਹਿਰੀ ਮੰਦਰ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ, ਰਵਾਇਤਾਂ, ਇਤਿਹਾਸ ਅਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਆਖਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਦੀ ਇਸ ਗ਼ਲਤੀ ਕਾਰਨ ਸਿੱਖਾਂ ਵਿਚ ਰੋਸ ਹੈ।

Darbar SahibDarbar Sahib

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੋਈ ਮੰਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਭ ਨੂੰ ਇਹ ਜਾਣਕਾਰੀ ਹੈ ਕਿ ਇਹ ਪਾਵਨ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤਾਂ ਪੰਜਾਬ ਅਤੇ ਖ਼ਾਸਕਰ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜਿਥੇ ਇਹ ਪਾਵਨ ਅਸਥਾਨ ਸਥਿਤ ਹੈ ਵਿਖੇ ਇਸ ਦੇ ਨਾਮ ਨੂੰ ਵਿਗਾੜ ਕੇ ਪੇਸ਼ ਕਰਨਾ ਕਿਸੇ ਗਹਿਰੀ ਸਾਜ਼ਸ਼ ਦਾ ਹਿੱਸਾ ਲਗਦਾ ਹੈ। ਡਾ. ਰੂਪ ਸਿੰਘ ਨੇ ਆਖਿਆ ਕਿ ਸਬੰਧਤ ਵਿਭਾਗ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। 

Darbar SahibDarbar Sahib

ਉਨ੍ਹਾਂ ਆਖਿਆ ਕਿ ਇਸ ਬੋਰਡ ਨੂੰ ਬਦਲਣ ਲਈ ਸ਼੍ਰੋਮਣੀ ਕਮੇਟੀ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਭਾਰਤ ਦੇ ਪ੍ਰਾਜੈਕਟਰ ਡਾਇਰੈਕਟਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਨੂੰ ਸੁਚੇਤ ਕੀਤਾ ਕਿ ਅਜਿਹੇ ਬੋਰਡ ਲਗਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਗਾਊਂ ਸੰਪਰਕ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਗ਼ਲਤੀਆਂ ਤੋਂ ਬਚਿਆ ਜਾ ਸਕੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement