''ਸਰਕਾਰ ਦੇ ਕੋਰੋਨਾ ਪ੍ਰਤੀ ਦੁਸ਼ਪਰਚਾਰ ਦੇ ਬਾਵਜੂਦ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੀਆਂ''
Published : May 1, 2021, 11:12 am IST
Updated : May 1, 2021, 12:07 pm IST
SHARE ARTICLE
Bibi Jagir Kaur
Bibi Jagir Kaur

ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਦਿੱਤੀ ਵਧਾਈ

ਅੰਮ੍ਰਿਤਸਰ(  ਰਾਜੇਸ਼ ਕੁਮਾਰ ਸੰਧੂ) ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ ਗਈ। ਉਹਨਾਂ ਕਿਹਾ ਕਿ ਅੱਜ ਦਾ ਇਹ ਇਤਿਹਾਸਕ ਸ਼ਤਾਬਦੀ ਦਿਹਾੜਾ ਜੋ ਕਿ ਗੁਰੂਨਗਰੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। 

Bibi Jagir KaurBibi Jagir Kaur

 ਉਹਨਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਲਾਕਡਾਊਨ ਲਗਾਇਆ ਗਿਆ ਹੈ। ਕੋਰੋਨਾ ਮਹਾਮਾਰੀ ਦੇ ਡਰ ਤੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ ਪਰ ਫਿਰ ਵੀ ਸੰਗਤਾਂ ਵਿਚ ਗੁਰੂ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਹਨਾਂ ਉਤਸ਼ਾਹ ਅਤੇ ਚਾਅ ਹੈ ਕਿ ਸੰਗਤਾਂ ਅੱਗੇ ਸਰਕਾਰ ਦੀਆਂ ਹਿਦਾਇਤਾਂ ਛੋਟੀਆਂ ਪੈਦੀਆਂ ਨਜ਼ਰ ਆ ਰਹੀਆ ਹਨ। ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਮੱਥਾ ਟੇਕਣ ਪਹੁੰਚ ਰਹੀਆਂ ਹਨ।

Bibi Jagir KaurBibi Jagir Kaur

ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਭੰਗਵਤ ਸਿੰਘ ਸਿਆਲਕਾ ਵੱਲੋਂ ਵੀ ਜਿਥੇ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ ਗਈ ਉਥੇ ਹੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ ਤੇ ਚਲਣ ਦੀ ਅਪੀਲ ਵੀ ਕੀਤੀ।

Bibi Jagir KaurBibi Jagir Kaur

ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਿਰਫ ਸਿੱਖਾਂ ਦੇ ਹੀ ਗੁਰੂ ਨਹੀਂ ਬਲਕਿ ਸਮੁੱਚੇ ਧਰਮ ਦੇ ਲੋਕਾਂ ਦੇ ਰਹਿਬਰ ਸਨ ਜਿਹਨਾਂ ਕੌਮ ਦੀ ਖਾਤਿਰ ਆਪਣਾ ਬਲੀਦਾਨ ਦਿੱਤਾ ਅਜਿਹੀ ਸਖਸ਼ੀਅਤ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਵੱਲੋਂ ਗੁਰੂ ਘਰ ਹਾਜ਼ਰੀਆ ਭਰੀਆਂ ਜਾ ਰਹੀਆਂ ਹਨ ਅਤੇ ਅੱਜ ਦੇ ਇਸ ਪਾਵਨ ਪਵਿਤਰ ਦਿਹਾੜੇ ਦੀਆ ਸੰਗਤਾਂ ਨੂੰ ਲੱਖ ਲੱਖ ਵਧਾਈ ਹੋਵੇ।

Bhangwat Singh SialBhangwat Singh Sial

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement