ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ: SGPC ਨੇ ਐਮਾਜ਼ੋਨ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ
Published : Jun 1, 2021, 6:00 pm IST
Updated : Jun 1, 2021, 6:00 pm IST
SHARE ARTICLE
File PHoto
File PHoto

ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖਾਂ ਦੇ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ।

ਅੰਮ੍ਰਿਤਸਰ  (ਰਾਜੇਸ਼ ਕੁਮਾਰ ਸੰਧੂ ) - ਆਨਲਾਈਨ ਵਿਕਰੀ ਵਾਲੀ ਵੈੱਬਸਾਈਟ ਐਮਾਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਤੇ ਗੁਟਕਾ ਸਾਹਿਬਾਨ ਵੇਚਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਐਮਾਜ਼ੋਨ ਵੱਲੋਂ ਕੀਤੀ ਜਾ ਰਹੀ ਅਜਿਹੀ ਕਾਰਵਾਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਦੱਸਦਿਆਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ।

Waiz ul islam bought chemicals on amazonAmazon

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖਾਂ ਦੇ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ।

SGPCSGPC

ਉਨ੍ਹਾਂ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ। ਸ. ਧਾਮੀ ਨੇ ਕਿਹਾ ਕਿ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਜੇਕਰ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਸਪੱਸ਼ਟੀਕਰਨ ਨਾ ਭੇਜਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਐਮਾਜ਼ੋਨ ਕੰਪਨੀ ਖਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਸਿੱਖ ਵਿਰੋਧੀ ਅਜਿਹੀਆਂ ਚਾਲਾਂ ਤੋਂ ਸਾਵਧਾਨ ਰਹਿਣ। ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਸ਼ੋਸ਼ਲ ਮੀਡੀਏ ’ਤੇ ਚੱਲ ਰਹੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ ਹੈ। 

harjinder singh dhamiHarjinder singh dhami

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜੁਆਨ ਵੱਲੋਂ ਕਿਰਪਾਨ ਪਹਿਨ ਕੇ ਭੰਗੜਾ ਪਾਉਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕਕਾਰਾਂ ਵਿਚੋਂ ਕਿਰਪਾਨ ਅਣਿਖੜਵਾਂ ਅੰਗ ਹੈ ਜੋ ਸਿੱਖ ਦੀ ਰਹਿਣੀ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਕੁਝ ਕੇਸ ਰਹਿਤ ਨੌਜਵਾਨਾਂ ਵੱਲੋਂ ਮਜ਼ਾਕ ਉਡਾਉਂਦਿਆਂ ਇਸ ਨੂੰ ਪਹਿਣ ਕੇ ਭੰਗੜਾ ਪਾਇਆ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ. ਧਾਮੀ ਨੇ ਕਿਹਾ ਕਿ ਇਸ ਸਬੰਧੀ ਸਾਈਬਰ ਕਰਾਈਮ ਸੈੱਲ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ, ਤਾਂ ਕਿ ਇਨ੍ਹਾਂ ਨੌਜੁਆਨਾਂ ਦਾ ਪਤਾ ਲਗਾ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਨਾ ਕਰ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM
Advertisement