ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ
Published : Jun 1, 2022, 6:29 pm IST
Updated : Jun 1, 2022, 6:29 pm IST
SHARE ARTICLE
Guru Granth Sahib Ji
Guru Granth Sahib Ji

ਇਨ੍ਹਾਂ 4 ਦਿਨਾਂ ਵਿਚ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

 

ਅੰਮ੍ਰਿਤਸਰ: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਇਸ ਪਾਵਨ ਸਰੂਪ ਦੇ ਬੀਤੇ ਸਾਲ ਪਹਿਲੀ ਵਾਰ ਸੰਗਤ ਨੂੰ ਦਰਸ਼ਨ ਕਰਵਾਏ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।

SGPC forms 9-member committee SGPC

ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪਾਵਨ ਸਰੂਪ ਨੂੰ 2 ਜੂਨ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਨ੍ਹਾਂ 4 ਦਿਨਾਂ ਵਿਚ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

Harjinder DhamiHarjinder Dhami

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਦੇ ਸ਼ਹੀਦੀ ਸਮਾਗਮ ਨੂੰ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਇਸ ਮੌਕੇ ’ਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਅਤੇ ਗਹਿਰ-ਗੰਭੀਰਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ 6 ਜੂਨ ਦਾ ਸ਼ਹੀਦੀ ਸਮਾਗਮ ਪੰਥਕ ਇਕਜੁਟਤਾ ਨਾਲ ਮਨਾਉਣ ਦਾ ਸੱਦਾ ਦਿੱਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement