SAD (A) News : ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 6 ਜੂਨ ਸਬੰਧੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਬਿਆਨ 'ਤੇ ਤਿੱਖੀ ਪ੍ਰਤੀਕ੍ਰਿਆ 
Published : Jun 1, 2025, 11:50 am IST
Updated : Jun 1, 2025, 11:50 am IST
SHARE ARTICLE
SAD (A) strongly reacts to Baba Harnam Singh Dhumma's statement regarding June 6 Latest News in Punjabi
SAD (A) strongly reacts to Baba Harnam Singh Dhumma's statement regarding June 6 Latest News in Punjabi

SAD (A) News : ਬਾਬੇ ਧੁੰਮੇ ਵਲੋਂ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੋਈ ਵੀ ਸ਼ਰਾਰਤ ਨਹੀਂ ਹੋਣ ਦਵਾਂਗੇ : ਮਾਨ 

SAD (A) strongly reacts to Baba Harnam Singh Dhumma's statement regarding June 6 Latest News in Punjabi : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵਲੋਂ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਅਰਦਾਸ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਫ਼ਸੀਲ ਤੋਂ ਸੰਦੇਸ਼ ਨਾ ਦੇਣ ਸਬੰਧੀ ਆਏ ਬਿਆਨ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਸਿੱਖਾਂ ਦਾ ਆਧਿਆਤਮਿਕ ਤਖ਼ਤ ਹੈ। ਇੱਥੇ ਨਿਮਰਤਾ ਅਤੇ ਸਨਮਾਨ ਨਾਲ, ਸ਼ਹੀਦਾਂ ਦੀ ਯਾਦ 'ਚ ਇਕਜੁੱਟ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਗਿ. ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਨਾਜਾਇਜ਼ ਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ। ਅਸੀਂ ਇਹੋ ਜਹੀ ਸ਼ਰਾਰਤ ਨਹੀਂ ਹੋਣ ਦਵਾਂਗੇ। 

ਮਾਨ ਨੇ ਇਤਿਹਾਸ ਦੀ ਯਾਦ ਦਿਲਾਉਂਦੇ ਹੋਏ ਕਿਹਾ, ‘ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਬਦਾਲੀ ਤੋਂ ਲੈ ਕੇ ਇੰਦਰਾ ਗਾਂਧੀ ਤਕ ਨੇ ਹਮਲੇ ਕੀਤੇ ਤੇ ਉਹ ਚੜ੍ਹ ਕੇ ਆਏ ਸੀ ,ਪਰ ਇਹ ਤਖ਼ਤ ਅਟੱਲ ਰਿਹਾ। ਅਸੀਂ ਕਹਿਣਾ ਚਾਹੁੰਦੇ ਹਾਂ ਕਿ ਬਾਬਾ ਹਰਨਾਮ ਸਿੰਘ ਧੁੰਮਾ ਇਸ ਤਖ਼ਤ ਦੀ ਮਰਿਆਦਾ ਨੂੰ ਬਣਾਈ ਰੱਖਣ ਤੇ ਅਪਣੇ ਬਿਆਨਾਂ ਵਿਚ ਸੰਜੀਦਗੀ ਤੇ ਸਤਿਕਾਰ ਨਿਭਾਉਣ।’ ਉਨ੍ਹਾ ਕਿਹਾ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇਹ ਵੀ ਅਪੀਲ ਕੀਤੀ ਗਈ ਕਿ 6 ਜੂਨ ਨੂੰ ਹੋਣ ਵਾਲੇ ਸਮਾਗਮ ਪੂਰੇ ਸਾਂਝੇਪਣ, ਏਕਤਾ ਤੇ ਨਿਮਰਤਾ ਨਾਲ ਮਨਾਏ ਜਾਣ, ਤਾਂ ਜੋ ਸਾਡੇ ਸ਼ਹੀਦਾਂ ਦੀ ਯਾਦ ਅਸਲ ਰੂਪ ਵਿਚ ਸਫ਼ਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ‘ਬਾਬਾ ਹਰਨਾਮ ਸਿੰਘ ਧੁੰਮਾ ਵਲੋਂ ਹਰ ਸਾਲ 6 ਜੂਨ ਨੂੰ ਅਲੱਗ ਤੌਰ 'ਤੇ ਦਮਦਮੀ ਟਕਸਾਲ ਮਹਿਤਾ ਵਿਖੇ ਸਮਾਗਮ ਕਰਨਾ ਵੀ ਸਹੀ ਨਹੀਂ ਹੈ। ਇਹ ਸਮਾਂ ਵੰਡ ਦਾ ਨਹੀਂ, ਏਕਤਾ ਦਾ ਹੈ। ਅਸੀਂ ਅਪੀਲ ਕਰਦੇ ਹਾਂ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਕੀਤਾ ਜਾਵੇ, ਤਾਂ ਜੋ ਸਾਰੀ ਕੌਮ ਨੂੰ ਇਕ ਸੰਦੇਸ਼ ਦੀ ਇਕ ਹੀ ਅਵਾਜ਼ ਆਵੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement