
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਇਕ ਅਜਿਹੇ ਯੋਧਾ ਸਨ ਕਿ ਉਨ੍ਹਾਂ ਦੀ ਤਾਕਤ ਅਤੇ ਸਮਝਦਾਰੀ ਤੋਂ ਦੁਸ਼ਮਣ ਭੈਭੀਤ ਹੁੰਦੇ ਸਨ ਅਤੇ ਸਿੱਖ ...
ਐਸ.ਏ.ਐਸ ਨਗਰ, : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਇਕ ਅਜਿਹੇ ਯੋਧਾ ਸਨ ਕਿ ਉਨ੍ਹਾਂ ਦੀ ਤਾਕਤ ਅਤੇ ਸਮਝਦਾਰੀ ਤੋਂ ਦੁਸ਼ਮਣ ਭੈਭੀਤ ਹੁੰਦੇ ਸਨ ਅਤੇ ਸਿੱਖ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਦਾ ਅਹਿਮ ਅਸਥਾਨ ਹੈ। ਸਾਡੀ ਆਉਣ ਵਾਲੀ ਪੀੜ੍ਹੀ ਨੂੰ ਇਸ ਇਤਿਹਾਸ ਤੋਂ ਜਾਣੂ ਕਰਾਉਣਾ ਸਾਡਾ ਸੱਭ ਦਾ ਮੁੱਢਲਾ ਫ਼ਰਜ਼ ਬਣਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ ਦੇ ਸਾਬਕਾ ਪ੍ਰਧਾਨ ਅਤ ਸਿੱਖ ਕੌਮ ਦੇ ਪ੍ਰਚਾਰਕ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਨੇ ਅੱਜ ਸ੍ਰੀ ਗੁਰੂ ਹਰਰਾਇ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਫ਼ੇਜ਼ 8 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਗੱਲਬਾਤ ਕਰਦ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸਕਾਰਾਤਮਕ ਸੇਧ ਲੈਣ ਦੀ ਲੋੜ ਹੈ ਨਾ ਕਿ ਉਨ੍ਹਾਂ ਪ੍ਰਤੀ ਕਿੰਤੂ-ਪ੍ਰੰਤੂ ਕਰਨਾ ਚਾਹੀਦਾ ਹੈ। ਇਸ ਮੌਕ ਜਥੇਦਾਰ ਅਮਰੀਕ ਸਿੰਘ ਮੋਹਾਲੀ ਤੋਂ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲਵਾਲ, ਮੈਨੇਜਰ ਅਮਰਜੀਤ ਸਿੰੰਘ ਗਿੱਲ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।