ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਉੱਠੀ ਮੰਗ
Published : Jul 1, 2019, 3:31 pm IST
Updated : Jul 1, 2019, 3:31 pm IST
SHARE ARTICLE
Jagtar Singh Hawara
Jagtar Singh Hawara

ਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸੰਨ 1993 ‘ਚ ਜ਼ਿਲ੍ਹਾ ਲੁਧਿਆਣਾ ਦੇ ਸਹਾਰਨਪੁਰ....

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸੰਨ 1993 ‘ਚ ਜ਼ਿਲ੍ਹਾ ਲੁਧਿਆਣਾ ਦੇ ਸਹਾਰਨਪੁਰ ਮਾਜਰਾ ਪਿੰਡ ਦੇ ਮਾਰੇ ਗਏ ਨੌਜਵਾਨ ਹਰਜੀਤ ਸਿੰਘ ਦੇ ਕਾਤਲਾਂ ਨੂੰ ਰਿਹਾਅ ਕਰਨ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਜਿੱਥੇ ਇਸ ਮਾਮਲੇ ‘ਤੇ ਵਿਰੋਧੀ ਧਿਰਾਂ ਆਪਣੀਆਂ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ, ਉੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇੱਕ ਪੱਤਰਕਾਰ ਸੰਮਲੇਨ ਕਰਕੇ ਇਸ ਮਾਮਲੇ ‘ਚ ਵੱਡੇ ਖੁਲਾਸੇ ਕੀਤੇ ਹਨ।

Harjeet Singh Harjeet Singh

ਮਨਜੀਤ ਸਿੰਘ ਜੀ.ਕੇ ਨੇ ਪੱਤਰਕਾਰ ਸੰਮੇਲਨ ‘ਚ ਬੋਲਦਿਆਂ ਕਿਹਾ ਕਿ ਹਰਜੀਤ ਸਿੰਘ ਦਾ ਪੁਲਿਸ ਵਾਲਿਆਂ ਨੇ ਕਤਲ ਇਸ ਲਈ ਕੀਤਾ ਸੀ ਕਿਉਂਕਿ ਉਨ੍ਹਾਂ ਨੇ ਤਰੱਕੀਆਂ ਲੈਣੀਆਂ ਸਨ। ਉਨ੍ਹਾਂ ਇਸ ਕੇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਾਮਲੇ ‘ਚ ਪਰਵਾਰ ਦੀ ਸ਼ਿਕਾਇਤ ‘ਤੇ ਕੇਸ ਸੰਨ 2004 ‘ਚ ਦਰਜ਼ ਹੋਇਆ ਸੀ, ਪਰ ਉਨ੍ਹਾਂ ਨੂੰ ਇਨਸਾਫ ਮਿਲਣ ‘ਚ 10 ਸਾਲ ਲੱਗ ਗਏ ਤੇ ਸਾਲ 2014 ‘ਚ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਕੈਦ ਕੱਟ ਰਹੇ ਹਨ, ਉਹ ਆਪਣੀਆਂ ਸਜ਼ਾਵਾਂ ਪੂਰੀਆਂ ਵੀ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਜੇਲ੍ਹਾਂ ‘ਚ ਹੀ ਹਨ,

Jagtar Singh HawaraJagtar Singh Hawara

ਪਰ ਇਨ੍ਹਾਂ ਲੋਕਾਂ ਨੂੰ ਸਿਆਸੀ ਸਰਪ੍ਰਸਤੀਆਂ ਕਾਰਨ ਜੇਲ੍ਹਾਂ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਜੇਲ੍ਹਾਂ ‘ਚ ਕੈਦ ਬੰਦੀ ਸਿੰਘਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਿੱਖ ਕੈਦੀ ਹਨ ਦਇਆ ਸਿੰਘ ਲਾਹੌਰੀਆ, ਜਗਤਾਰ ਸਿੰਘ ਹਵਾਰਾ ਤੇ ਕਈ ਹੋਰ ਸਿੰਘ। ਜੀ.ਕੇ ਨੇ ਕਿਹਾ ਕਿ ਇਨ੍ਹਾਂ ਸਿੰਘਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾਂਦੀ ਤੇ ਜਦੋਂ ਕਦੇ ਪੈਰੋਲ ਦੀ ਗੱਲ ਚਲਦੀ ਹੈ ਤਾਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਸੁਪਰੀਮ ਕੋਰਟ ਦਾ ਰੂਲ ਹੈ ਕਿ ਜਿਹੜੇ ਸੀਬੀਆਈ ਦੇ ਕੇਸ ਹਨ ਜਾਂ ਇਹੋ ਜਿਹੇ ਕੇਸ ਹਨ ਉਨ੍ਹਾਂ ਵਿੱਚ ਅਸੀਂ ਮਾਫੀ ਨਹੀਂ ਦੇ ਸਕਦੇ।

Jagtar Singh Hawara Jagtar Singh Hawara

ਇੱਥੇ ਉਨ੍ਹਾਂ ਬੋਲਦਿਆਂ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਬਾਦਲ ਕਿੰਨਾ ਸਮਾਂ ਮੁੱਖ ਮੰਤਰੀ ਰਹੇ, ਪਰ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਯਤਨ ਨਹੀਂ ਕੀਤਾ। ਉਨ੍ਹਾਂ ਹਰਜੀਤ ਸਿੰਘ ਕੇਸ ਸਬੰਧੀ ਬੋਲਦਿਆਂ ਕਿਹਾ ਕਿ ਹੁਣ ਤਾਂ ਬੜਾ ਸੌਖਾ ਰਸਤਾ ਹੋ ਗਿਆ ਕਿ ਜਿਵੇਂ ਹਰਜੀਤ ਸਿੰਘ ਦੇ ਕਾਤਲ ਇੰਨਾ ਲੰਮਾਂ ਸਮਾਂ ਕੇਸ ਲੜਨ ਤੋਂ ਬਾਅਦ ਦੋਸ਼ੀ ਪਾਏ ਜਾਣ ਦੇ ਬਾਵਜੂਦ ਬਾਹਰ ਆ ਸਕਦੇ ਹਨ ਤਾਂ ਫਿਰ ਇਹੀ ਕਨੂੰਨ ਸਾਡੇ ਵਾਸਤੇ ਨਹੀਂ ਹੈ? ਇੱਥੇ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸਾਡੇ ਲੋਕ ਜਿਹੜੇ ਜੇਲ੍ਹਾਂ ‘ਚ ਬੰਦ ਹਨ ਉਹ ਅਪਰਾਧੀ ਨਹੀਂ ਹਨ ਉਨ੍ਹਾਂ ‘ਤੇ ਸਰਕਾਰ ਨੇ ਝੂਠੇ ਕੇਸ ਪਾਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM
Advertisement