Giani Harpreet Singh's statement :ਅਕਾਲੀ ਦਲ ਦੀ ਬਗਾਵਤ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

By : BALJINDERK

Published : Jul 1, 2024, 10:57 am IST
Updated : Jul 1, 2024, 12:29 pm IST
SHARE ARTICLE
Giani Harpreet Singh's statement on the rebellion of Akali Dal
Giani Harpreet Singh's statement on the rebellion of Akali Dal

‘ਸ਼੍ਰੋਮਣੀ ਅਕਾਲੀ ਦਲ ਦੋਫਾੜ ਨਹੀਂ ਹੋਣੀ ਚਾਹੀਦੀ’

 

 ਮੁਹਾਲੀ :  ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਖ਼ਿਲਾਫ਼ ਪੰਜਾਬ 'ਚ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਬਾਗੀ ਧੜਾ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਅਤੇ ਮੁਆਫ਼ੀ ਮੰਗ ਲਈ।

ਇਸ ਦੌਰਾਨ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠ ਕੇ ਕੋਈ ਹੱਲ ਕੱਢਣ ਲਈ ਕਿਹਾ।  ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੋਫਾੜ ਨਹੀਂ ਹੋਣੀ ਚਾਹੀਦੀ ਸਗੋਂ ਦੋਵਾਂ ਧਿਰਾਂ ਨੂੰ ਬੰਦ ਕਮਰਾ ਮੀਟਿੰਗ ਕਰਨੀ ਚਾਹੀਦੀ ਤੇ ਆਪਣੇ ਮਤਭੇਦ ਦੂਰ ਕਰਨੇ ਚਾਹੀਦੇ ਹਨ’।

ਬਾਗੀ ਧੜੇ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀ ਮੰਗ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ 'ਤੇ ਵਿਚਾਰ ਕਰਨਗੇ। ਨਹੀਂ ਤਾਂ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement