
Panthak News: ਬਾਗ਼ੀਆਂ ਨੇ ਬਾਦਲ ਦਲ ਦੀ ਲੀਡਰਸ਼ਿਪ ਨੂੰ ਮੁਸੀਬਤ ਵਿਚ ਪਾਉਣ ਦੀ ਨੀਤੀ ਬਣਾਈ
The rebellious Akali will apologize for the mistakes on the Akal Takht today Panthak News: ਬਾਗ਼ੀ ਅਕਾਲੀ ਦਲ ਬਾਦਲ ਦੇ ਸਮਾਨਾਂਤਰ ਪਾਰਟੀ ਬਣਾਉਣ ਲਈ ਅੱਜ 1 ਜੁਲਾਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਰਹੇ ਹਨ। ਅਕਾਲੀ ਦਲ ਦੇ ਬਾਗ਼ੀ ਧੜੇ ਵਲੋਂ ਪੰਜਾਬ, ਪੰਥ ਅਤੇ ਅਕਾਲੀ ਦਲ ਨੂੰ ਬਚਾਉਣ ਲਈ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਅਕਾਲੀ ਦਲ ਨੂੰ ਬਚਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਬਾਗ਼ੀ ਧੜੇ ਵਲੋਂ ਅਕਾਲ ਤਖ਼ਤ ਸਾਹਿਬ ਤੋਂ ਸੱਚਾਈ ਨੂੰ ਸਮੁੱਚੇ ਪੰਥ ਤਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਤਖ਼ਤਾਂ ਦੇ ਜਥੇਦਾਰਾਂ ਰਾਹੀਂ ਪ੍ਰਕਾਸ਼ ਸਿੰਘ ਬਾਦਲ ਨੇ ਮਾਫ਼ ਕੀਤਾ ਸੀ ਨੂੰ ਅਪਣੇ ਕਮਰੇ ਵਿਚ ਬੁਲਾ ਕੇ ਹੁਕਮ ਜਾਰੀ ਕੀਤੇ।
ਉਸ ਸਮੇਂ ਦੇ ਚਸ਼ਮਦੀਦ ਆਗੂ ਇਸ ਮਾਮਲੇ ਨੂੰ ਜਨਤਕ ਕਰਨ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਵੀ ਸੌਂਪਣਗੇ ਅਤੇ ਅਪਣੇ ਅਤੇ ਹੋਰ ਦੋਸ਼ੀਆਂ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਵੀ ਉਠਾਉਣਗੇ ਅਤੇ ਜਥੇਦਾਰ ਨੂੰ ਧਾਰਮਕ ਸਜ਼ਾ ਲਗਾਉਣ ਦੀ ਮੰਗ ਵੀ ਕਰਨਗੇ।
ਬਾਗ਼ੀ ਅਕਾਲੀ ਆਗੂਆਂ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਵੇਂ ਅਕਾਲੀ ਦਲ ਦੀ ਸਥਾਪਨਾ ਦੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਬਾਗ਼ੀ ਧੜਾ ਪਹਿਲੇ ਪੜਾਅ ਵਿਚ ਕੋਈ ਪ੍ਰਧਾਨ ਨਹੀਂ ਚੁਣੇਗਾ ਅਤੇ ਇਕ ਕਨਵੀਨਰ ਦਾ ਐਲਾਨ ਕਰੇਗਾ।