'ਪੰਥ ਦੀਆਂ ਇਤਿਹਾਸਕ ਤੇ ਯਾਦਗਾਰੀ ਨਿਸ਼ਾਨੀਆਂ ਮਿਟਾਉਣ ਦਾ ਸ਼੍ਰੋਮਣੀ ਕਮੇਟੀ ਨੂੰ ਕੋਈ ਅਧਿਕਾਰ ਨਹੀਂ'
Published : Aug 1, 2021, 8:23 am IST
Updated : Aug 1, 2021, 8:23 am IST
SHARE ARTICLE
Simranjit Mann 
Simranjit Mann 

ਹੋਰਨਾਂ ਚੋਣਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਿਉਂ ਨਹੀਂ ਕਰਵਾਈਆਂ?

ਕੋਟਕਪੂਰਾ (ਗੁਰਿੰਦਰ ਸਿੰਘ): ਜੇਕਰ ਲੋਕ ਸਭਾ, ਵਿਧਾਨ ਸਭਾ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਪੰਚਾਇਤੀ ਅਤੇ ਨਗਰ ਕੌਂਸਲ ਦੀਆਂ ਚੋਣਾ ਸਮੇਂ ਸਿਰ ਅਰਥਾਤ ਪੰਜ ਸਾਲਾਂ ਬਾਅਦ ਹੋ ਸਕਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ? ਬਰਗਾੜੀ ਇਨਸਾਫ਼ ਮੋਰਚੇ ਦੇ 31ਵੇਂ ਦਿਨ 28ਵੇਂ ਜਥੇ ਵਲੋਂ ਗ੍ਰਿਫ਼ਤਾਰੀ ਦੇਣ ਤੋਂ ਪਹਿਲਾਂ ਗੁਰਦਵਾਰਾ ਸਾਹਿਬ ਵਿਖੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੋਂ ਪੰਥ ਦੀ ਚੜਦੀਕਲਾ ਜਾਂ ਭਲੇ ਦੀ ਆਸ ਨਹੀਂ ਰੱਖੀ ਜਾ ਸਕਦੀ ਕਿਉਂਕਿ ਇਸ ਸਮੇਂ ਸ਼੍ਰੋਮਣੀ ਕਮੇਟੀ ਬਾਦਲਾਂ ਤੋਂ ਇਲਾਵਾ ਕੇਂਦਰ ਦੀ ਭਾਜਪਾ ਸਰਕਾਰ ਅਤੇ ਕਾਂਗਰਸ ਪਾਰਟੀ ਦੇ ਅਧੀਨ ਹੈ।

SGPC SGPC

ਸ਼੍ਰੋਮਣੀ ਕਮੇਟੀ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦਸਦਿਆਂ ਮਾਨ ਨੇ ਆਖਿਆ ਕਿ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਦੀਆਂ ਚੋਣਾਂ ਬਿਨਾਂ ਦੇਰੀ ਕਰਵਾਈਆਂ ਜਾਣ। ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਹਮਲਾਵਰ ਹੁੰਦਿਆਂ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ 328 ਪਾਵਨ ਸਰੂਪ ਲਾਪਤਾ ਕਰਨ ਦੇ ਦੋਸ਼ ਸ਼੍ਰੋਮਣੀ ਕਮੇਟੀ ’ਤੇ ਲੱਗਣ ਦੇ ਬਾਵਜੂਦ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਾਰਸੇਵਾ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਕੌਮ ’ਤੇ ਹੋਏ ਜ਼ੁਲਮ ਦੀਆਂ ਨਿਸ਼ਾਨੀਆਂ ਮਿਟਾਉਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਅਕਾਲੀ ਦਲ ਅੰਮ੍ਰਿਤਸਰ ਵਲੋਂ ਕਈ ਥਾਂ ਵਿਰੋਧ ਕਰਕੇ ਇਤਿਹਾਸਿਕ ਨਿਸ਼ਾਨੀਆਂ ਮਿਟਾਉਣ ਤੋਂ ਰੋਕ ਦਿਤਾ ਗਿਆ ਹੈ ਪਰ ਇਹ ਵਰਤਾਰਾ ਸਖ਼ਤੀ ਨਾਲ ਰੋਕਣ ਦੀ ਲੋੜ ਹੈ।

Simranjit Mann arrested Simranjit Mann 

ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਕਾਰਜਕਾਰਨੀ ਅਪਣੀ ਮਿਆਦ ਪੁਗਾ ਚੁੱਕੀ ਹੈ ਤਾਂ ਉਸ ਨੂੰ ਅਜਿਹੇ ਫ਼ੈਸਲੇ ਲੈਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਮਾਨ ਨੇ ਦਸਿਆ ਕਿ ਅਕਾਲੀ ਦਲ ਅੰਮ੍ਰਿਤਸਰ ਵਲੋਂ 2 ਅਗੱਸਤ ਦਿਨ ਸੋਮਵਾਰ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਜਦਕਿ 8 ਅਗੱਸਤ ਦਿਨ ਐਤਵਾਰ ਨੂੰ ਬਰਗਾੜੀ ਦੇ ਮੋਰਚੇ ਵਾਲੇ ਸਥਾਨ ਨੇੜੇ ਰਾਸ਼ਟਰੀ ਰਾਜ ਮਾਰਗ ਨੰਬਰ 54 ਦੀ ਆਵਾਜਾਈ ਦੋ ਘੰਟਿਆਂ ਲਈ ਠੱਪ ਕਰ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।

PhotoPhoto

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement