Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (01 ਸਤੰਬਰ 2024)
Published : Sep 1, 2024, 6:54 am IST
Updated : Sep 1, 2024, 6:54 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਰਾਗੁ ਬਿਹਾਗੜਾ ਮਹਲਾ ੫ ॥

Ajj da Hukamnama Sri Darbar Sahib: ਰਾਗੁ ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥

ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥

ਰਾਗੁ ਬਿਹਾਗੜਾ ਮਹਲਾ ੫ ॥ (ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ ।
ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ ।
ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ ।
ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ ।
ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement