ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤਾਂ ਲਈ ਬਣੇਗਾ ਖਿੱਚ ਦਾ ਕੇਂਦਰ
Published : Oct 2, 2019, 2:22 am IST
Updated : Oct 2, 2019, 2:22 am IST
SHARE ARTICLE
Darbar sahib guru ka bagh
Darbar sahib guru ka bagh

ਕਈ ਪ੍ਰਕਾਰ ਦੇ ਬੂਟੇ ਲਗਾਏ ਜਾਣਗੇ,  ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਿਚਕਾਰ ਵਾਲੀ ਜਗ੍ਹਾ 'ਤੇ 'ਗੁਰੂ ਕਾ ਬਾਗ' ਸਥਾਪਤ ਕਰਦਿਆਂ ਇਥੇ ਕਈ ਪ੍ਰਕਾਰ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਅਰਦਾਸ ਹੋਈ। ਬੂਟੇ ਲਗਾਉਣ ਦੀ ਸ਼ੁਰੂਆਤ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ।

 DARBAR SAHIBDarbar Sahib

ਬਾਗਬਾਨੀ ਮਾਹਿਰਾਂ ਦੀ ਰਾਇ ਅਨੁਸਾਰ ਤਿਆਰ ਕੀਤੇ ਜਾ ਰਹੇ ਇਸ ਬਾਗ ਦੇ ਚੁਫੇਰੇ ਤਿੰਨ ਕਿਆਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿਚ ਅੱਜ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਇਸ ਬਾਗ ਵਿਚ 400 ਕਿਸਮਾਂ ਦੇ ਬੂਟੇ ਲਗਾਏ ਜਾਣਗੇ। ਕਿਆਰੀਆਂ ਦੇ ਵਿਚਕਾਰਲੇ ਭਾਗ ਵਿਚ ਸੈਂਕੜੇ ਤਰ੍ਹਾਂ ਤੇ ਫੁੱਲ ਮਹਿਕਾਂ ਬਿਖੇਰਨਗੇ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਅੱਜ ਦੇ ਸਮੇਂ ਵਾਤਾਵਰਨ ਦੀ ਸ਼ੁਧਤਾ ਲਈ ਯਤਨ ਕਰਨੇ ਇਕ ਮਹਾਨ ਸੇਵਾ ਹੈ, ਜਿਸ ਵਿਚ ਹਰ ਇਕ ਨੂੰ ਹਿੱਸਾ ਪਾਉਣਾ ਚਾਹੀਦਾ ਹੈ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਕਿਹਾ ਕਿ ਬਾਗ ਮਾਹਿਰਾਂ ਵੱਲੋਂ ਤਿਆਰ ਕੀਤੇ ਗਏ ਨਕਸ਼ੇ ਅਨੁਸਾਰ ਬਣਾਇਆ ਜਾ ਰਿਹਾ ਹੈ।

Harmandir Sahib Harmandir Sahib

ਇਸ ਵਿਚ ਪਾਣੀ ਦੀ ਵਰਤੋਂ ਲਈ ਵੀ ਆਧੁਨਿਕ ਪ੍ਰਣਾਲੀ ਵਰਤੀ ਜਾਵੇਗੀ, ਜਿਸ ਨਾਲ ਪਾਣੀ ਦੀ ਦੁਰਵਰਤੋਂ ਤੋਂ ਬਚਾਅ ਹੋਵੇਗਾ।ਇਹ ਬਾਗ ਸੰਗਤਾਂ ਲਈ ਇਕ ਪ੍ਰੇਰਣਾ ਦੇ ਰੂਪ ਵਿਚ ਹੋਵੇਗਾ। ਇਥੇ ਪਹਿਲਾਂ ਲੱਗੇ ਪੁਰਾਤਨ ਦਰੱਖ਼ਤਾਂ, ਬੂਟਿਆਂ ਨੂੰ ਬਿਨਾ ਨੁਕਸਾਨ ਪਹੁੰਚਾਇਆਂ ਸੁਰੱਖਿਅਤ ਰੱਖਿਆ ਜਾਵੇਗਾ। ਇਸ ਵਿਚ ਵੱਡੇ ਛਾਂਦਾ, ਫਲਦਾਰ, ਸੁਗੰਧੀ ਭਰਪੂਰ ਬੂਟੇ ਅਤੇ ਵੱਖ-ਵੱਖ ਤਰ੍ਹਾਂ ਦੇ ਫੁੱਲ ਆਦਿ ਵਿਸ਼ੇਸ਼ ਹੋਣਗੇ। ਉਨ੍ਹਾਂ ਬਾਗ ਦੀ ਵਿਉਂਤਬੰਦੀ ਸਬੰਧੀ ਦੱਸਿਆ ਕਿ ਸਭ ਤੋਂ ਪਹਿਲਾਂ ਇਕ ਵੱਡੀ ਕਿਆਰੀ ਵਿਚ ਅੰਬ, ਚਕਰੇਸੀਆ, ਕਚਨਾਰ, ਕਸੇਲ, ਚੋਰਸੀਆ ਤੇ ਮੋਲਸਰੀ ਦੇ ਬੂਟੇ ਲਗਾਏ ਜਾਣਗੇ ਅਤੇ ਇਨ੍ਹਾਂ ਹੇਠ ਕੋਰੀਅਨ ਘਾਹ ਹੋਵੇਗਾ।

GardenGarden

ਦੂਸਰੀ ਕਿਆਰੀ ਵਿਚ ਗੁਲਮੋਹਰ, ਪਲੁਮੇਰੀਆਂ ਰੂਬਰ, ਪਲੁਮੇਰੀਆਂ ਅਲਬਾ, ਹਾਰਸ਼ਿੰਗਾਰ, ਟੈਕੋਮਾ ਗੋੜੀ ਚੋੜੀ ਤੇ ਗੁਲਮੋਹਰ ਦੇ ਬੂਟੇ ਹੋਣਗੇ। ਇਸੇ ਕਿਆਰੀ ਵਿਚ ਹੀ ਦਰੱਖ਼ਤਾਂ ਦੇ ਹੇਠਾਂ ਵੱਖ-ਵੱਖ ਤਰ੍ਹਾਂ ਦੇ ਫੁੱਲ ਮਹਿਕਣਗੇ, ਜਿਸ ਵਿਚ ਗੁਲਾਮ, ਰੈਪੀਸ਼ ਪਾਪ, ਗਾਰਡੈਨੀਆ ਡੋਰਫ, ਫਾਈਕਸ਼, ਚਾਂਦਨੀ, ਬੋਟਲ ਬਰਸ਼, ਕੈਸੀਆਂ ਬਾਏ ਫਲੋਰਾ, ਬੁਗਨ ਵੈਲ, ਇਕਲੀਫਾਂ, ਡਰੈਸੀਆਨਾ ਕੁਲੋਰਾਮਾ, ਕਲੋਰੋਡੈਡਰਮ, ਹਿਬੀਕਸ, ਐਗਜੋਰਾ, ਜੈਟਰੋਫਾਂ, ਜੈਸਮੀਨ ਮੋਤੀਆਂ, ਮੋਰੱਈਆ ਅਰਜੋਟੀਕਾ, ਨੀਕਾ ਡੀਵੀਆ, ਪਲੰਮ ਬਾਗੋ, ਟੀਕੋਮਾ ਕੈਪਨਸਿਸ ਆਦਿ ਹਨ। 

ਬੂਟੇ ਲਗਾਉਣ ਦੀ ਆਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਪ੍ਰਦਮ ਸ੍ਰੀ ਬਾਬਾ ਸੇਵਾ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਅਵਤਾਰ ਸਿੰਘ ਧੱਤਲ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement