ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ 'ਚ ਧਾਰਮਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ 'ਤੇ ਲੱਗੇ ਨਿਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ
Published : Oct 1, 2023, 6:58 am IST
Updated : Oct 1, 2023, 6:58 am IST
SHARE ARTICLE
image
image

ਦਿਸ਼ਾ ਸੂਚਕ ਬੋਰਡ ਦਿਸ਼ਾ ਦਸਣ ਦੇ ਨਾਲ-ਨਾਲ ਧਰਮ ਅਸਥਾਨ ਸਬੰਧੀ ਦਿੰਦੇ ਹਨ ਸੰਖੇਪ ਜਾਣਕਾਰੀ

ਚੰਡੀਗੜ੍ਹ , 30 ਸਤੰਬਰ (ਸਸਸ) : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਚੋਂ ਲੰਘਦੇ ਰਾਜ ਮਾਰਗ ਉਤੇ ਨਿਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ | ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਮਾਰਗ ਉਤੇ ਪੈਂਦੇ ਪ੍ਰਮੁਖ ਧਾਰਮਕ ਅਸਥਾਨਾਂ ਬਾਰੇ ਸੰਖੇਪ ਇਤਿਹਾਸਕ ਵੇਰਵੇ ਤੋਂ ਵੀ ਜਾਣੂ ਕਰਵਾਉਂਦੇ ਹਨ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸੈਰ-ਸਪਾਟੇ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ |
 ਉਨ੍ਹਾਂ ਦਸਿਆ ਕਿ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਹਰ ਸਾਲ ਦੇਸ਼ ਦੁਨੀਆਂ ਤੋਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਤੋਂ ਇਲਾਵਾ ਹਿੰਦੂ ਮੱਤ ਦੇ ਸ਼ਕਤੀ ਪੀਠ ਨੈਣਾ ਦੇਵੀ ਨੂੰ ਜਾਣ ਲਈ ਵੀ ਅਨੰਦਪੁਰ ਸਾਹਿਬ ਵਿਚੋਂ ਹੀ ਰਸਤਾ ਜਾਂਦਾ ਹੈ ਜਿਸ ਸਦਕੇ ਸਾਰਾ ਸਾਲ ਇਥੇ ਯਾਤਰੀਆਂ ਦੀ ਆਮਦ ਰਹਿੰਦੀ ਹੈ |  ਬੁਲਾਰੇ ਨੇ ਦਸਿਆ ਕਿ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਲ ਸਰੋਤਾਂ, ਨਦੀਆਂ, ਡੈਮਾਂ, ਦਰਿਆਵਾਂ ਅਤੇ ਨੀਮ ਪਹਾੜੀ ਵਾਲਾ ਇਲਾਕੇ ਹੈ ਜਿਥੇ ਵੱਡੇ ਪੱਧਰ 'ਤੇ ਦੇਸ਼-ਵਿਦੇਸ਼ ਤੋਂ ਸੈਲਾਨੀ ਇਸ ਦੀ ਖ਼ੂਬਸੂਰਤੀ ਦਾ ਆਨੰਦ ਮਾਣਨ ਆਉਂਦੇ ਹਨ | ਬੁਲਾਰੇ ਨੇ ਦਸਿਆ ਕਿ ਇਨ੍ਹਾਂ ਯਾਤਰੀਆਂ ਨੂੰ ਦੂਰੀ ਤੇ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ | ਬੁਲਾਰੇ ਨੇ ਦਸਿਆ ਕਿ ਇਨ੍ਹਾਂ ਬੋਰਡਾਂ ਉਤੇ ਕੁਝ ਸਤਰਾਂ ਵਿਚ ਇਸ ਪਾਵਨ ਤੇ ਪਵਿੱਤਰ ਧਰਤੀ ਬਾਰੇ ਧਾਰਮਕ ਤੇ ਇਤਿਹਾਸਕ ਮਹੱਤਤਾ ਬਾਰੇ ਕੁਝ ਸਤਰਾਂ ਵਿਚ ਲਿਖਿਆ ਹੈ, ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਜਾਣਕਾਰੀ ਵਿਚ ਹੋਰ ਵਾਧਾ ਹੋਵੇਗਾ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅਨੰਦਪੁਰ ਸਾਹਿਬ ਦੇ ਖੇਤਰ 'ਚ ਧਾਰਮਕ ਸੈਰ-ਸਪਾਟੇ ਨੂੰ  ਹੋਰ ਹੁਲਾਰਾ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਮਿਊਜ਼ੀਅਮ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਨੇਚਰ ਪਾਰਕ, ਭਾਈ ਜੈਤਾ ਜੀ ਦੀ ਯਾਦਗਾਰ, ਇੰਨਫੋਰਮੇਸ਼ਨ ਵਰਗੇ ਕਈ ਪ੍ਰੋਜੈਕਟ ਸ਼ਾਮਲ ਹਨ | ਇਨ੍ਹਾਂ ਪ੍ਰਾਜੈਕਟਾਂ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਿਗਰਾਨੀ ਕੀਤੀ ਜਾ ਰਹੀ ਹੈ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement