ਸਿੱਖ ਭਾਈਚਾਰੇ ਨੇ ਰਚਿਆ ਇਤਿਹਾਸ: ਗ੍ਰੰਥੀ ਸਿੰਘ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਤੋਂ ਪਹਿਲਾਂ ਕੀਤੀ ਅਰਦਾਸ
Published : Oct 1, 2023, 7:00 am IST
Updated : Oct 1, 2023, 7:00 am IST
SHARE ARTICLE
image
image

ਗਿਆਨੀ ਜਸਵਿੰਦਰ ਸਿੰਘ ਅਮਰੀਕਾ ਦੀ ਪ੍ਰਤੀਨਿਧੀ ਸਭਾ ਵਿਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਬਣੇ


ਵਾਸ਼ਿੰਗਟਨ, 30 ਸਤੰਬਰ: ਅਮਰੀਕਾ ਵਿਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ਼ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਅਜਿਹਾ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ | ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸਦਨ ਵਿਚ ਅਰਦਾਸ ਕਰ ਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ | ਆਮ ਤੌਰ 'ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇਕ ਪਾਦਰੀ ਪ੍ਰਾਰਥਨਾ ਕਰਦਾ ਹੈ | ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਜਸਵਿੰਦਰ ਸਿੰਘ ਕਾਰਵਾਈ ਸ਼ੁਰੂ ਕਰਨਗੇ |
ਅਰਦਾਸ ਤੋਂ ਤੁਰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦਸਿਆ | ਜਸਵਿੰਦਰ ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ | ਨੌਰਕਰੌਸ ਨੇ ਕਿਹਾ, 'ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸੁਆਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਅਤੇ ਹਮੇਸ਼ਾ ਇਸ ਲਈ ਵਚਨਬੱਧ ਰਹੇਗਾ | ਗਿਆਨੀ ਜਸਵਿੰਦਰ ਸਿੰਘ ਨੇ ਅੱਜ ਸਾਊਥ ਜਰਸੀ ਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ |'         (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement