ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਸਬੰਧੀ 2 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ
Published : Oct 1, 2023, 7:05 am IST
Updated : Oct 1, 2023, 1:36 pm IST
SHARE ARTICLE
File Photo
File Photo

ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਮੁੱਖ ਸਮਾਗਮ

ਅੰਮਿ੍ਤਸਰ, 30 ਸਤੰਬਰ (ਕ੍ਰਿਸ਼ਨ ਸਿੰਘ ਦੁਸਾਂਝ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਸਬੰਧੀ ਦੋ ਦਿਨਾਂ ਸਮਾਗਮਾਂ ਦੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਰਾਹੀਂ ਸ਼ੁਰੂਆਤ ਹੋਈ¢ ਸ਼ੁਰੂਆਤੀ ਸਮਾਗਮ ਸਮੇਂ ਜਿਥੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਹਾਜ਼ਰੀ ਭਰੀ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ¢
ਸਮਾਗਮ 'ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ, ਭਾਸ਼ਣ, ਕਵਿਤਾ ਅਤੇ ਕਵੀਸ਼ਰੀ ਰਾਹੀਂ ਸਿੱਖ ਇਤਿਹਾਸ ਦੀ ਗÏਰਵਮਈ ਗਾਥਾ ਨੂੰ  ਬਿਆਨ ਕੀਤਾ¢ ਇਸੇ ਦÏਰਾਨ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਖ਼ਾਲਸਈ ਪ੍ਰੰਪਰਾਵਾਂ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ¢ ਇਸ ਸਬੰਧ ਵਿਚ 1 ਅਕਤੂਬਰ ਨੂੰ  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਮÏਕੇ ਮੁੱਖ ਸਮਾਗਮ ਹੋਵੇਗਾ¢ ਸਮਾਗਮ ਵਿਚ ਜਿਥੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕਰਨਗੀਆਂ¢ ਇਸ ਮÏਕੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ  ਸ੍ਰੀ ਗੁਰੂ ਸਿੰਘ ਸਾਹਿਬ ਲਹਿਰ ਦੇ ਗÏਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ¢ ਉਨ੍ਹਾਂ ਦਸਿਆ ਕਿ ਇਸ ਮÏਕੇ ਇਹਿਤਾਸ ਨੂੰ  ਬਿਆਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜੋ ਸਮਾਗਮ ਦੀ ਸਮਾਪਤੀ ਤਕ ਜਾਰੀ ਰਹੇਗੀ¢

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement