
ਅਲੌਕਿਕ ਦ੍ਰਿਸ਼ ਪੇਸ਼ ਕਰ ਰਹੀ ਦਰਬਾਰ ਸਾਹਿਬ ਵਿਖੇ ਮਨਮੋਹਕ ਫੁੱਲਾਂ ਦੀ ਸਜਾਵਟ
ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ ਗਈ ਹੈ। ਫੁੱਲਾਂ ਦੀ ਸਜਾਵਟ ਦੀ ਇਹ ਸੇਵਾ ਸੰਗਤਾਂ ਵਲੋਂ ਹਰ ਸਾਲ ਕਰਵਾਈ ਜਾਂਦੀ ਹੈ।
Decoration at Darbar Sahib
ਰੰਗ-ਬਿਰੰਗੇ ਅਤੇ ਤਾਜ਼ੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ।
Decoration at Darbar Sahib
ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।
Decoration at Darbar Sahib
ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੀ।