ਗੋਪਾਲ ਸਿੰਘ ਚਾਵਲਾ ਨਾਲ ਸਾਡਾ ਕੋਈ ਵਾਸਤਾ ਨਹੀਂ : ਲੌਗੋਵਾਲ
Published : Dec 1, 2018, 12:29 pm IST
Updated : Dec 1, 2018, 12:29 pm IST
SHARE ARTICLE
Gobind Singh Longowal Talking to the Media
Gobind Singh Longowal Talking to the Media

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ 'ਤੇ ਅਟਾਰੀ ਸਰਹੱਦ ਵਿਖੇ..........

ਅੰਮ੍ਰਿਤਸਰ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ 'ਤੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਅਤੇ ਉਹ ਇਸ ਇਤਿਹਾਸਕ ਮੌਕੇ ਨੂੰ ਉਹ ਸਦਾ ਯਾਦ ਰੱਖਣਗੇ। ਭਾਈ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ ਅਤੇ ਉਨ੍ਹਾਂ ਦੀ ਅਰਦਾਸ ਹੈ ਕਿ ਅਮਨ ਦਾ ਇਹ ਲਾਂਘਾ ਜਲਦ ਤੋਂ ਜਲਦ ਮੁਕੰਮਲ ਹੋਵੇ। 

ਵਾਹਗਾ-ਅਟਾਰੀ ਸਰਹੱਦ ਰਾਹੀਂ ਚਾਰ ਦਿਨ ਮਗਰੋਂ ਭਾਰਤ ਪਰਤੇ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਜਲਦ ਹੀ ਫਿਰ ਪਾਕਿਸਤਾਨ ਜਾਣਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਪਾਕਿਸਤਾਨ ਵਿਖੇ ਵੀ ਵਿਸ਼ਾਲ ਪੱਧਰ 'ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪਾਕਿਸਤਾਨ ਓਕਾਫ਼ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ।

ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਜਨਵਰੀ 2019 ਵਿਚ ਮੁੜ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ, ਤਾਂ ਜੋ ਪਾਕਿਸਤਾਨ ਸਰਕਾਰ ਨਾਲ ਗੁਰਪੁਰਬ ਸਮਾਗਮਾਂ ਸਬੰਧੀ ਗੱਲਬਾਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਨ ਤੇ ਵਧੀਕ ਸਕੱਤਰ ਇਮਰਾਨ ਗੋਂਦਲ ਤੇ ਫਰਾਸ਼ ਅਬਾਸ ਨਾਲ ਵੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੱਲਬਾਤ ਕੀਤੀ ਗਈ ਹੈ

ਅਤੇ ਉਨ੍ਹਾਂ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਹੈ। ਭਾਈ ਲੌਂਗੋਵਾਲ ਅਨੁਸਾਰ ਪਾਕਿਸਤਾਨ ਦੀ ਅਗਲੀ ਫੇਰੀ ਦੌਰਾਨ ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ ਇਕ ਸਾਂਝੀ ਸ਼ਤਾਬਦੀ ਕਮੇਟੀ ਵੀ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਤੌਰ 'ਤੇ ਰਾਗੀ ਤੇ ਢਾਡੀ ਜਥੇ ਪਾਕਿਸਤਾਨ ਭੇਜੇ ਜਾਣਗੇ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਕੁਝ ਗੁਰ-ਅਸਥਾਨਾਂ ਅਤੇ ਇਤਿਹਾਸਕ ਇਮਾਰਤਾਂ ਦੀ ਹਾਲਤ ਠੀਕ ਨਾ ਹੋਣ 'ਤੇ ਨਿਰਾਸ਼ਾ ਵੀ ਪ੍ਰਗਟ ਕੀਤੀ।

ਇਸ ਸਬੰਧ ਵਿਚ ਉਨ੍ਹਾਂ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਲਾਹੌਰ ਸਥਿਤ ਗੁਰਦੁਆਰਾ ਸਾਹਿਬ ਦਾ ਹਵਾਲਾ ਦਿੱਤਾ। ਕੁਝ ਗੁਰਦੁਆਰਾ ਸਾਹਿਬਾਨ ਦੀ ਜਗ੍ਹਾ 'ਤੇ ਸਥਾਨਕ ਲੋਕਾਂ ਵੱਲੋਂ ਕਬਜ਼ੇ ਵੀ ਕੀਤੇ ਹੋਏ ਹਨ। ਉਨ੍ਹਾਂ ਆਖਿਆ ਕਿ ਸ. ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ ਅਤੇ ਉਹ ਨੀਂਹ ਪੱਥਰ ਸਮਾਗਮ ਸਮੇਂ ਪਾਕਿਸਤਾਨ ਸਰਕਾਰ ਵੱਲੋਂ ਦਿੱਤੇ ਸਥਾਨ 'ਤੇ ਹੀ ਬੈਠੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸਕੱਤਰ ਸ. ਦਿਲਜੀਤ ਸਿੰਘ ਬੇਦੀ,  ਸੁਖਮਿੰਦਰ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement