
ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਅਪਣੇ ਟਵਿਟਰ ਅਕਾਊਂਟ ਜ਼ਰੀਏ ਸਾਂਝੀ ਕੀਤੀ। ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾਂ ਦਿੰਦਿਆਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
Manjinder Singh Sirsa resigns as DSGMC President
ਇਸ ਦੇ ਨਾਲ ਹੀ ਉਹਨਾਂ ਲਿਖਿਆ ਕਿ ਉਹ ਆਉਣ ਵਾਲੀਆਂ ਡੀਐਸਜੀਐਮਸੀ ਦੀਆਂ ਚੋਣਾਂ ਨਹੀਂ ਲੜਨਗੇ। ਉਹਨਾਂ ਨੇ ਅਪਣੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਲਿਖਿਆ, 'ਆਪਣੇ ਭਾਈਚਾਰੇ, ਮਨੁੱਖਤਾ ਅਤੇ ਦੇਸ਼ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਅਜੇ ਵੀ ਕਾਇਮ ਹੈ'।