Panthak News: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ
Published : Jan 2, 2024, 7:53 am IST
Updated : Jan 2, 2024, 7:53 am IST
SHARE ARTICLE
Ardas Samagam at Sri Akal Takht Sahib in memory of Jathedar Gurdev Singh Kaunke
Ardas Samagam at Sri Akal Takht Sahib in memory of Jathedar Gurdev Singh Kaunke

ਭਾਈ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਅਤੇ ਪ੍ਰਵਾਰਕ ਮੈਂਬਰਾਂ ਬੀਬੀ ਪਵਨਜੀਤ ਕੌਰ ਨੂੰ ਸਿਰੋਪਾਉ ਨਾਲ ਕੀਤਾ ਸਨਮਾਨਤ

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਅਰਦਾਸ ਸਮਾਗਮ ਦੌਰਾਨ ਭਾਈ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਅਤੇ ਪ੍ਰਵਾਰਕ ਮੈਂਬਰਾਂ ਬੀਬੀ ਪਵਨਜੀਤ ਕੌਰ, ਸ. ਅਜੀਤ ਸਿੰਘ ਤੇ ਸਾਬਕਾ ਸਰਪੰਚ ਸ. ਮਨਜਿੰਦਰ ਸਿੰਘ ਨੂੰ ਸਿਰੋਪਾਉ ਨਾਲ ਸਨਮਾਨ ਦਿਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਰੀਬ 31 ਸਾਲ ਪਹਿਲਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖਰ ਸੀ।

ਇਸ ਦੌਰ ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ ਹੈ ਜਿਸ ਨੂੰ ਕਦੇ ਧੋਤਾ ਨਹੀਂ ਜਾ ਸਕਦਾ। ‘ਜਥੇਦਾਰ’ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਦੇ ਕਤਲ ਮਾਮਲੇ ’ਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਸਿੱਖਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਜਥੇਦਾਰਾਂ ਦੀ ਇਕੱਤਰਤਾ ਵਿਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਵਾਸਤੇ ਵਿਚਾਰ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਦੀ ਤਰ੍ਹਾਂ ਉਸ ਵੇਲੇ 25 ਹਜ਼ਾਰ ਤੋਂ ਵੱਧ ਸਿੱਖ ਨੌਜੁਆਨਾਂ ਨੂੰ ਪੁਲਿਸ ਵਲੋਂ ਸ਼ਹੀਦ ਕੀਤਾ ਗਿਆ, ਜਿਸ ਬਾਰੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਸਿੱਖ ਕਾਰਕੁੰਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਖ਼ੁਲਾਸਾ ਕਰ ਕੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਕੀਤਾ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ ਆਦਿ ਹਾਜ਼ਰ ਸਨ।

 (For more Punjabi news apart from Ardas Samagam at Sri Akal Takht Sahib in memory of Jathedar Gurdev Singh Kaunke, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement