Punjab News: ਬਟਾਲਾ 'ਚ ਗੁਰਦੁਆਰਾ ਸਾਹਿਬ ਦੀ ਬੇਅਦਬੀ; ਪਰਵਾਰਾਂ ਦੀ ਲੜਾਈ 'ਚ ਗੁਰੂ ਘਰ ਨੂੰ ਬਣਾਇਆ ਗਿਆ ਨਿਸ਼ਾਨਾ
Published : Feb 2, 2024, 3:47 pm IST
Updated : Feb 2, 2024, 3:47 pm IST
SHARE ARTICLE
Gurudwara Sahib beadbi at batala
Gurudwara Sahib beadbi at batala

ਇਨ੍ਹਾਂ ਪਰਵਾਰਾਂ ਨੇ ਆਪਸੀ ਲੜਾਈ ਦੌਰਾਨ ਗੁਰਦੁਆਰਾ ਸਾਹਿਬ ਉਤੇ ਚੜ੍ਹ ਕੇ ਇੱਟਾਂ-ਰੋੜਿਆਂ ਆਦਿ ਨਾਲ ਹਮਲਾ ਕੀਤਾ।

Punjab News: ਜ਼ਿਲ੍ਹਾ ਗੁਰਦਾਸਪੁਰ ਦੀ ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਨੂਰਪੁਰ ਵਿਚ ਬੀਤੀ ਰਾਤ ਦੋ ਇਸਾਈ ਪਰਵਾਰਾਂ ਦੀ ਲੜਾਈ ਦੌਰਾਨ ਗੁਰਦੁਆਰਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਪਰਵਾਰਾਂ ਨੇ ਆਪਸੀ ਲੜਾਈ ਦੌਰਾਨ ਗੁਰਦੁਆਰਾ ਸਾਹਿਬ ਉਤੇ ਚੜ੍ਹ ਕੇ ਇੱਟਾਂ-ਰੋੜਿਆਂ ਆਦਿ ਨਾਲ ਹਮਲਾ ਕੀਤਾ।

ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਈਸਾਈ ਪਰਵਾਰਾਂ ਵਿਚ ਰਾਤ ਕਰੀਬ 10 ਵਜੇ ਝਗੜਾ ਹੋਇਆ। ਇਹ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਵੀ ਨਹੀਂ ਬਖਸ਼ਿਆ। ਇਕ ਪਰਵਾਰ ਦੇ ਮੈਂਬਰਾਂ ਵਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਉਤੇ ਚੜ ਕੇ ਦੂਸਰੇ ਪਰਵਾਰ ’ਤੇ ਇੱਟਾਂ ਰੋੜੇ ਸੁੱਟੇ ਗਏ ਅਤੇ ਉਸ ਦੇ ਜਵਾਬ ਵਿਚ ਦੂਸਰੇ ਪਾਸਿਉਂ ਵੀ ਗੁਰਦੁਆਰਾ ਸਾਹਿਬ ਵਿਚ ਇੱਟਾਂ-ਰੋੜੇ ਸੁੱਟੇ ਗਏ। ਪੁਲਿਸ ਨੇ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗੁਰਦੁਆਰਾ ਸਿੰਘ ਸਭਾ ਨੂਰਪੁਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੈਕਟਰੀ, ਬਲਵਿੰਦਰ ਸਿੰਘ ਤੇ ਜਗਰੂਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸਾਈ ਪਰਵਾਰਾਂ ਨੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਗੁਰਦੁਆਰਾ ਕਮੇਟੀ ਵਲੋਂ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਸੌਂਪੀ ਗਈ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਉਨ੍ਹਾਂ ਵਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਮੰਦਭਾਗੀ ਦਸਦੇ ਹੋਏ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਅਜਿਹੇ ਗੁਨਾਹਗਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਬੇਅਦਬੀ ਕਰਨ ਵਾਲਿਆਂ ਨੂੰ ਕੋਈ ਸਖ਼ਤ ਸਜ਼ਾ ਨਹੀਂ ਦਿਤੀ ਗਈ। ਸਰਕਾਰ ਨੂੰ ਅਜਿਹੇ ਦੋਸ਼ੀਆਂ ਵਿਰੁਧ ਕਾਰਵਾਈ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ।

(For more Punjabi news apart from Gurudwara Sahib beadbi at batala, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement