ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਏ ਗਏ ਫ਼ੈਸਲੇ
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 3 ਫ਼ੀ ਸਦੀ ਮਹਿੰਗਾਈ ਭੱਤਾ ਦਿਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਵਿਦੇਸ਼ਾਂ ਪ੍ਰਤੀ ਰੁਚੀ ਘਟਾਉਣ ਲਈ ਵੀ ਕਦਮ ਚੁੱਕੇ ਜਾਣਗੇ। ਇਸ ਦੇ ਲਈ ਆਈਪੀਐਸ ਦੀ ਸਿਖਲਾਈ ਲਈ ਚੰਡੀਗੜ੍ਹ ਵਿਚ ਇਕ ਅਕੈਡਮੀ ਚਲਾਈ ਜਾ ਰਹੀ ਹੈ, ਇਸ ਨਾਲ ਸਿੱਖੇ ਚਿਹਰੇ ਵੀ ਅੱਗੇ ਆਉਣਗੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਅਕੈਡਮੀ ਇਸ ਸਾਲ ਜੁਲਾਈ ਵਿਚ ਪਟਿਆਲਾ ਵਿਚ ਖੋਲ੍ਹੀ ਗਈ ਹੈ ਅਤੇ ਇਸ ਦੇ ਨਾਲ ਹੀ ਨਵੀਂ ਇਮਾਰਤ ਵੀ ਬਣਾਈ ਜਾਵੇਗੀ। ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਯੂ-ਟਿਊਬ ਚੈਨਲ ਵੀ ਖੋਲ੍ਹਿਆ ਜਾਵੇਗਾ।
ਇਸ ਤੋਂ ਇਲਾਵਾ ਅੱਜ ਮੀਟਿੰਗ ਵਿਚ ਕਿਸਾਨੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ।
ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਕਮੇਟੀ ਦੇ ਵਫ਼ਦ ਵਲੋਂ ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨੀ ਮਸਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਣੇ ਹੋਰ ਅਹਿਮ ਮੰਗਾਂ ਉਤੇ ਵੀ ਧਿਆਨ ਦਿਵਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ 5 ਮੈਂਬਰੀ ਕਮੇਟੀ ਪਹਿਲਾਂ ਹੀ ਰਾਜੋਆਣਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ। ਐਸਜੀਪੀਸੀ ਕੇਂਦਰ ਸਰਕਾਰ ਤੋਂ ਇਸ ਗਲੋਂ ਨਾਰਾਜ਼ ਹੈ ਕਿ 2019 ਵਿਚ ਉਨ੍ਹਾਂ ਨੇ ਹੀ ਸਿੱਖਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼ ਕਰਨ ਦੀ ਗੱਲ ਕੀਤੀ ਸੀ। 5 ਸਾਲ ਬੀਤ ਜਾਣ ਅਤੇ ਸ਼੍ਰੋਮਣੀ ਕਮੇਟੀ ਵਲੋਂ 2 ਸਾਲ ਲਗਾਤਾਰ ਸੰਘਰਸ਼ ਕਰਨ ਤੋਂ ਬਾਅਦ ਵੀ ਬੰਦੀ ਸਿੱਖਾਂ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।
(For more Punjabi news apart from annual budget meeting of SGPC will be held on March 29, stay tuned to Rozana Spokesman)