ਅਕਾਲ ਤਖ਼ਤ ਦੇ ਜਥੇਦਾਰ ਨੇ ਦਰਸ਼ਨੀ ਡਿਉਢੀ ਢਾਹੇ ਜਾਣ ‘ਤੇ SGPC ਕੋਲੋਂ ਮੰਗੀ ਰਿਪੋਰਟ
Published : Apr 2, 2019, 12:10 pm IST
Updated : Apr 2, 2019, 12:10 pm IST
SHARE ARTICLE
Jathedar Harpreet Singh
Jathedar Harpreet Singh

ਤਰਨ ਤਾਰਨ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ...

ਅੰਮ੍ਰਿਤਸਰ : ਤਰਨ ਤਾਰਨ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਰਿਪੋਰਟ ਮੰਗੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਨੁਕਸਾਨੀ ਇਮਾਰਤ ਦੇ ਹਿੱਸੇ ਦੀ ਮੁਰੰਮਤ ਅਤੇ ਇਸ ਦੀ ਸਾਂਭ-ਸੰਭਾਲ ਕਾਰ ਸੇਵਾ ਦੀ ਥਾਂ ਖੁਦ ਕੰਮ ਕਰਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਇਸ ਪੁਰਾਤਨ ਇਮਾਰਤ ਨੂੰ ਰਾਤ ਵੇਲੇ ਢਾਹੁਣ ਦਾ ਯਤਨ ਕੀਤਾ ਗਿਆ ਸੀ।

Darshani EntranceDarshani Entrance

ਜਿਸ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਨੂੰ ਮੁਅੱਤਲ ਕਰ ਦਿੱਤਾ ਅਤੇ ਮੁਅੱਤਲੀ ਦੌਰਾਨ ਉਸ ਨੂੰ ਹਰਿਆਣਾ ਸਥਿਤ ਜੀਂਦ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਇਸ ਸਬੰਧੀ ਦਿੱਤੀ ਕਾਰ ਸੇਵਾ ਵਾਪਸ ਲੈ ਲਈ ਹੈ ਅਤੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਹੈ, ਜਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਇਸ ਮਾਮਲੇ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ ਮੰਗੀ ਹੈ।

Darshani Deodi Darshani Deodi

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੇ ਗਏ ਪੱਤਰ ਵਿਚ ਉਨ੍ਹਾਂ ਕਿਹਾ ਕਿ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਨੂੰ ਢਾਹੇ ਜਾਣ ਦੀ ਸਿੱਖ ਜਗਤ ਵਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਇਸ ਸਬੰਧ ਸਿੱਖ ਸੰਗਤ ਨੇ ਇਤਰਾਜ਼ ਵੀ ਪ੍ਰਗਟ ਕੀਤੇ ਹਨ ਅਤੇ ਇਮਾਰਤ ਢਾਹੁਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ ਤੁਰੰਤ ਅਕਾਲ ਤਖ਼ਤ ’ਤੇ ਭੇਜੀ ਜਾਵੇ। ਉਨ੍ਹਾਂ ਨੇ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਨੂੰ ਮੰਦਭਾਗਾ ਆਖਿਆ ਹੈ।

SGPCSGPC

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਦਰਸ਼ਨੀ ਡਿਉਢੀ ਦੀ ਦਿੱਤੀ ਕਾਰ ਸੇਵਾ ਵਾਪਸ ਲੈ ਲਈ ਹੈ ਅਤੇ ਹੁਣ ਇਹ ਕੰਮ ਸ਼੍ਰੋਮਣੀ ਕਮੇਟੀ ਵਲੋਂ ਖੁਦ ਕਰਵਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਇਮਾਰਤ ਦੇ ਜਿਸ ਹਿੱਸੇ ਨੂੰ ਨੁਕਸਾਨਿਆ ਗਿਆ ਹੈ, ਉਸ ਦੀ ਮੁਰੰਮਤ ਅਤੇ ਬਾਕੀ ਹਿੱਸੇ ਦੀ ਸਾਂਭ ਸੰਭਾਲ ਸ਼੍ਰੋਮਣੀ ਕਮੇਟੀ ਖੁਦ ਕਰੇਗੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਇਸ ਸਬੰਧੀ ਕੰਮ ਲੰਬਿਤ ਰੱਖਣ ਦਾ ਮਤਾ ਪਾਸ ਹੋਣ ਦੇ ਬਾਵਜੂਦ ਇਮਾਰਤ ਢਾਹੁਣ ਦਾ ਯਤਨ ਕਿਉਂ ਕੀਤਾ ਗਿਆ ਹੈ। ਉਨ੍ਹਾਂ ਇਸ ਸਬੰਧ ਵਿਚ ਜਾਂਚ ਕਮੇਟੀ ਨੂੰ ਜਲਦੀ ਰਿਪੋਰਟ ਸੌਂਪਣ ਵਾਸਤੇ ਆਖਿਆ ਹੈ।

SGPCSGPC

ਇਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ, ਸਾਬਕਾ ਕੌਂਸਲਰ ਅਮਰਜੀਤ ਸਿੰਘ, ਕੁਲਜੀਤ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰਪਾਲ ਸਿੰਘ ਆਦਿ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਦੇ ਨਾਂ ਜਾਰੀ ਕੀਤੇ ਪੱਤਰ ਵਿਚ ਆਖਿਆ ਕਿ ਦਰਸ਼ਨੀ ਡਿਉਢੀ ਢਾਹੁਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਸਪੱਸ਼ਟਤਾ ਨਾਲ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਕਾਰ ਸੇਵਾ ਵਾਲੇ ਬਾਬਿਆਂ ਨੂੰ ਡਿਉਢੀ ਤੋੜਣ ਤੋਂ ਰੋਕਿਆ ਸੀ ਤਾਂ ਢਾਹੁਣ ਵਾਲਿਆਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।

SGPCSGPC

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀ ਨਿਰਦੋਸ਼ ਹੈ ਤਾਂ ਦਰਸ਼ਨੀ ਡਿਉਢੀ ਢਾਹੁਣ ਵਾਲਿਆਂ ਨੂੰ ਕਟਹਿਰੇ ਵਿਚ ਖੜ੍ਹੇ ਕਰੇ। ਇਸ ਦੌਰਾਨ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ ਨੇ ਵੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement