ਸ਼ਰਧਾਲੂਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਗੁਰਦਵਾਰਾ ਕੀਤਾ ਸੀਲ
Published : May 2, 2020, 7:52 am IST
Updated : May 2, 2020, 7:52 am IST
SHARE ARTICLE
Photo
Photo

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਸੀਲ ਕਰ ਦਿਤਾ ਗਿਆ ਹੈ।

ਔਰੰਗਾਬਾਦ : ਮਹਾਰਾਸ਼ਟਰ ਦੇ ਨਾਂਦੇੜ ਸਥਿਤ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਸੀਲ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਥੋਂ ਪੰਜਾਬ ਗਏ ਸ਼ਰਧਾਲੂਆਂ ਦੇ ਹਿਕ ਜਥੇ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਕਦਮ ਚੁਕਿਆ।

PhotoPhoto

ਉੁਨ੍ਹਾਂ ਦਸਿਆ ਕਿ ਇਥੋਂ ਕਰੀਬ 250 ਕਿਲੋਮੀਟਰ ਦੂਰ ਨਾਂਦੇੜ ਦੇ ਗੁਰਦਵਾਰੇ ਤੋਂ ਪੰਜਾਬ ਗਏ ਜੱਥੇ ਦੇ 148 ਸ਼ਰਧਾਲੂਆਂ ਦੀ ਕੀਤੀ ਗਈ ਜਾਂਚ ਵਿਚ ਕੋਰੋਨਾ ਪ੍ਰਭਾਵਤ ਪਾਏ ਗਏ। ਅਧਿਕਾਰੀਆਂ ਨੇ ਕਿਹਾ ਕਿ ਸ਼ੁਕਰਵਾਰ ਤੋਂ ਗੁਰਦਵਾਰਾ ਅਤੇ ਲੰਗਰ ਨੂੰ ਸੀਲ ਕਰ ਦਿਤਾ ਗਿਆ ਹੈ।

PhotoPhoto

ਮਾਮਲੇ ਸਬੰਧੀ ਗੱਲ ਕਰਦਿਆਂ ਗੁਰਦਵਾਰੇ ਦੇ ਮੁਖੀ ਗੁਰਵਿੰਦਰ ਸਿੰਘ ਵਾਧਵਾ ਨੇ ਕਿਹਾ, '' ਅੱਜ ਸਵੇਰੇ ਜ਼ਿਲ੍ਹਾ ਅਤੇ ਨਿਗਮ ਪ੍ਰਸ਼ਾਸਨ ਦੇ ਅਧਿਕਾਰੀ ਗੁਰਦਵਾਰੇ ਵਿਚ ਆਏ ਅਤੇ ਇਸ ਨੂੰ ਬੰਦ ਕਰਨ ਦੇ ਨਾਲ ਹੀ ਲੰਗਰ ਸੇਵਾ ਵੀ ਰੋਕੇ ਜਾਣ ਦਾ ਆਦੇਸ਼ ਦਿਤਾ।''

Photo 5Photo

ਵਾਧਵਾ ਨੇ ਕਿਹਾ ਕਿ ਇਥੋਂ ਪੰਜਾਬ ਗਏ ਜਥੇ ਦੇ ਸ਼ਰਧਾਲੂਆਂ ਦੀ ਉਥੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵਿਚ ਕੋਈ ਲੱਛਣ ਵਿਖਾਈ ਨਹੀਂ ਦਿਤੇ ਸਨ। ਸ਼ਰਧਾਲੂ ਦੇਸ਼ ਦੇ ਸੱਭ ਤੋਂ ਪ੍ਰਭਾਵਤ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਰਾਜਸਥਾਨ ਦੇ ਭੀਲਵਾੜਾ ਅਤੇ ਹਨੂੰਮਾਨਗੜ੍ਹ ਹੁੰਦੇ ਹੋਏ ਪੰਜਾਬ ਪਹੁੰਚੇ ਸਨ।   

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement