
Panthak News : ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਕੀਤੀ ਗੱਲਬਾਤ
Punjab has the right on the waters of Punjab: Jathedar Gargaj Latest News in Punjabi : ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਣੀਆਂ ਦੇ ਮੁੱਦੇ ’ਤੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਕੇਵਲ ਪੰਜਾਬ ਦਾ ਹੱਕ ਹੈ।
ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਅਟਾਰੀ- ਵਾਹਗਾ ਸਰਹੱਦ ਬੰਦ ਹੋਣ ਕਾਰਨ ਦੋਵਾਂ ਦੇਸ਼ਾਂ ਦੇ ਬਾਰਡਰ ’ਤੇ ਪ੍ਰਭਾਵਤ ਹੋ ਰਹੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਵੀ ਸਰਕਾਰਾਂ ਨੂੰ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ।