ਲੌਂਗੋਵਾਲ ਵਲੋਂ ਜੀਐਸਟੀ ਹਟਾਉਣ ਦਾ ਸਵਾਗਤ
Published : Jun 2, 2018, 2:32 am IST
Updated : Jun 2, 2018, 2:32 am IST
SHARE ARTICLE
Bhai Gobind Singh Longowal
Bhai Gobind Singh Longowal

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਦੇ ਫ਼ੈਸਲੇ ਦਾ ਸਵਾਗਤ ...

ਅੰਮ੍ਰਿਤਸਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੰਗਰਾਂ ਤੋਂ ਜੀ.ਐਸ.ਟੀ. ਹਟਣ ਨਾਲ ਗੁਰਦੁਆਰਾ ਸਾਹਿਬਾਨ 'ਤੇ ਪੈ ਰਿਹਾ ਵਾਧੂ ਆਰਥਿਕ ਬੋਝ ਖਤਮ ਹੋਵੇਗਾ ਅਤੇ ਇਹ ਰਾਸ਼ੀ ਭਲਾਈ ਕਾਰਜਾਂ ਲਈ ਵਰਤੀ ਜਾ ਸਕੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲੰਗਰਾਂ ਤੋਂ ਜੀਐਸਟੀ ਖਤਮ ਕਰਵਾਉਣ ਲਈ ਕੇਂਦਰ ਸਰਕਾਰ ਤੱਕ ਲਗਾਤਾਰ ਪਹੁੰਚ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਨੂੰ ਸ਼ਲਾਘਾਯੋਗ ਦੱਸਿਆ। ਉਨ੍ਹਾਂ ਕਿਹਾ ਕਿ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਨੂੰ ਲਗਾਤਾਰ ਕੇਂਦਰ ਕੋਲ ਉਠਾਇਆ ਜਾ ਰਿਹਾ ਸੀ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਸਬੰਧੀ ਗੰਭੀਰ ਯਤਨ ਕੀਤੇ ਗਏ। 

GSTGST

ਭਾਈ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਿੱਜੀ ਯਤਨ ਕਰਦਿਆਂ ਮਾਮਲੇ ਨੂੰ ਵੱਖ-ਵੱਖ ਪਲੇਟਫਾਰਮਾਂ 'ਤੇ ਉਠਾਇਆ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਾਰੇ ਹੀ ਧਰਮਾਂ ਨਾਲ ਸਬੰਧਤ ਧਾਰਮਿਕ ਅਸਥਾਨਾਂ ਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਨੂੰ ਕੇਂਦਰ ਸਰਕਾਰ ਦਾ ਚੰਗਾ ਕਦਮ ਕਰਾਰ ਦਿੱਤਾ।  ਇਸੇ ਦੌਰਾਨ ਹੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ

ਕਿ ਹੁਣ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਖਰੀਦੇ ਸਮਾਨ 'ਤੇ 3 ਕਰੋੜ 20 ਲੱਖ ਦਾ ਜੀਐਸਟੀ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਖਤਮ ਕਰਨਾ ਚੰਗੀ ਗੱਲ ਹੈ ਪਰ ਇਸਦੇ ਨਾਲ ਹੀ ਹੁਣ ਤੱਕ ਦਿੱਤਾ ਜਾ ਚੁੱਕਾ ਟੈਕਸ ਵਾਪਸ ਕਰਨ ਲਈ ਵੀ ਸਰਕਾਰ ਨੂੰ ਪਹਲਕਦਮੀ ਕਰਨੀ ਚਾਹੀਦੀ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement