Panthak News: 22 ਸਾਲਾਂ ਦੇ ਸੰਘਰਸ਼ ਤੋਂ ਬਾਅਦ ਹਰਿਆਣਾ ਦੇ ਗੁਰਦਵਾਰਿਆਂ ਦੀ ਸੇਵਾ ਮਿਲੀ ਤੇ ਹੁਣ ਸੇਵਾਦਾਰ ਬਣ ਕੇ ਸੇਵਾ ਕਰਾਂਗੇ- ਝੀਂਡਾ
Published : Jun 2, 2025, 8:08 am IST
Updated : Jun 2, 2025, 1:26 pm IST
SHARE ARTICLE
Jagdish Singh Jhinda Panthak News in punjabi
Jagdish Singh Jhinda Panthak News in punjabi

ਕਿਹਾ-ਹਰਿਆਣਾ ਕਮੇਟੀ ਐਜੂਕੇਸ਼ਨ ਅਤੇ ਸਿਹਤ ਸਹੂਲਤਾਂ ਦੇਣ ਲਈ ਕੰਮ ਕਰੇਗੀ

Jagdish Singh Jhinda Panthak News in punjabi : 22 ਸਾਲ ਦੇ ਸੰਘਰਸ਼ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਜਗਦੀਸ਼ ਸਿੰਘ ਝੀਂਡਾ ਪਹਿਲੀ ਵਾਰ ਕਰਨਾਲ ਗੁਰਦੁਆਰਾ ਡੇਰਾ ਕਾਰ ਸੇਵਾ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਅਸੀ ਹਰਿਆਣਾ ਦੇ ਸਿੱਖਾਂ ਲਈ ਵਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਅਤੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ  ਦੇ ਸਿੱਖਾਂ ਦੇ ਹਵਾਲੇ ਕਰਨ ਲਈ 22 ਸਾਲ ਲੰਮਾ ਸੰਘਰਸ਼ ਕੀਤਾ ਜਿਸ ਤੋਂ ਬਾਅਦ ਹੁਣ ਹਰਿਆਣਾ ਦੇ ਗੁਰਦਵਾਰਿਆਂ ਦੀ ਸੇਵਾ ਸੰਭਾਲ ਸਾਨੂੰ ਮਿਲੀ ਹੈ। ਅਸੀਂ ਗੁਰਦੁਆਰਾ ਸਾਹਿਬ ਵਿਚੋਂ ਵੀਆਈਪੀ ਕਲਚਰ ਨੂੰ ਖ਼ਤਮ ਕਰ ਕੇ ਇਕ ਨਿਮਾਣੇ ਸੇਵਾਦਾਰ ਵਲੋਂ ਸੇਵਾ ਕਰਾਂਗੇ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਸਾਨੂੰ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਮਿਲੀ ਹੈ। ਅਸੀਂ ਇਹ ਸੇਵਾ ਨੂੰ ਤਨ ਮਨ ਧਨ ਨਾਲ ਨੀ ਸਵਾਰਥ ਹੋ ਕੇ ਇਕ ਨਿਮਾਣੇ ਸੇਵਾਦਾਰ ਦੇ ਤੌਰ ’ਤੇ ਸੇਵਾ ਕਰਾਂਗੇ।

ਉਨ੍ਹਾਂ ਨੇ ਕਿਹਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਹਰਿਆਣਾ ਵਿਚ ਐਜੂਕੇਸ਼ਨ ਅਤੇ ਸਿਹਤ ਸਹੂਲਤਾਂ ’ਤੇ ਕੰਮ ਕਰੇਗੀ ਜਿਸ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਅਸੀਂ ਇਕ ਵਰਲਡ ਲੈਵਲ ਤੇ ਜੀਂਦ ਜ਼ਿਲ੍ਹੇ ਵਿਚ ਇਕ ਯੂਨੀਵਰਸਿਟੀ ਸਥਾਪਤ ਕਰਨ ਜਾ ਰਹੇ ਹਾਂ ਜਿਸ ਦਾ ਆਰਜ਼ੀ ਨਕਸ਼ਾ ਬਣਾ ਕੇ ਤਿਆਰ ਕਰ ਲਿਆ ਗਿਆ ਹੈ। ਬਾਕੀ ਸੰਗਤਾਂ ਦੀ ਸਲਾਹ ਨਾਲ ਅਤੇ ਅਪਣੇ ਮੈਂਬਰਾਂ ਦੀ ਸਲਾਹ ਨਾਲ ਅਤੇ ਯੂਨੀਵਰਸਿਟੀ ਬਣਾਉਣ ਲਈ ਮਹਾਰਾਂ ਦੀ ਸਲਾਹ ਲੈ ਕੇ ਜਲਦੀ ਫਾਈਨਲ ਨਕਸ਼ਾ ਬਣਾ ਲਿਆ ਜਾਏਗਾ ਅਤੇ ਇਸ ਦਾ ਕੰਮ ਸ਼ੁਰੂ ਕਰ ਦਿਤਾ ਜਾਏਗਾ। 

ਉਨ੍ਹਾਂ ਨੇ ਹਰਿਆਣਾ ਦੀ ਸੰਗਤ ਨੂੰ ਅਪੀਲ ਕਰਦੇ ਹੋਏ ਕਿਹਾ ਹਰਿਆਣਾ ਵਿਚ ਜੋ ਯੂਨੀਵਰਸਿਟੀ ਬਣਾਈ ਜਾਏਗੀ ਉਸ ਵਿਚ ਹਰਿਆਣਾ ਵੀ ਸੰਗਤ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਨਾਲ ਹੀ ਦੇਸ਼ ਵਿਦੇਸ਼ ਵਿਚ ਜੋ ਸੰਗਤ ਬੈਠੀ ਹੈ ਉਨ੍ਹਾਂ ਤੋਂ ਇਸ ਯੂਨੀਵਰਸਿਟੀ ਵਿਚ ਸਹਿਯੋਗ ਲਿਆ ਜਾਏਗਾ ਤਾਂ ਹੀ ਇਸ ਯੂਨੀਵਰਸਿਟੀ ਨੂੰ ਵਰਲਡ ਲੈਵਲ ਦੀ ਬਣੇਗੀ। ਇਸ ਮੌਕੇ ਉਨ੍ਹਾਂ ਨਾਲ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੇ, ਗੁਰਨਾਮ ਸਿੰਘ ਲਾਡੀ, ਭੁਪਿੰਦਰ ਸਿੰਘ ਲਾਡੀ ਸੌਂਕੜਾ ਅਤੇ ਹੋਰ ਮੈਂਬਰ ਅਤੇ ਸੰਗਤ ਮੌਜੂਦ ਸਨ। 

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement