ਮੁੱਖ ਮੰਤਰੀ ਨੇ ਸਿੱਖ ਆਗੂਆਂ ਨੂੰ ਸੌਂਪੀ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਰਿਪੋਰਟ
Published : Jul 2, 2022, 2:16 pm IST
Updated : Jul 2, 2022, 5:07 pm IST
SHARE ARTICLE
 Chief Minister hands over investigation report of Bargari indecency case to Sikh leaders
Chief Minister hands over investigation report of Bargari indecency case to Sikh leaders

ਇਹ ਰਿਪੋਰਟ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਮੁੱਖ ਮੰਤਰੀ ਭਗਵੰਤ ਨੂੰ ਸੌਂਪੀ ਗਈ ਸੀ।

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਅੱਜ ਸਿੱਖ ਆਗੂਆਂ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਮੁੱਖ ਮੰਤਰੀ ਭਗਵੰਤ ਨੂੰ ਸੌਂਪੀ ਗਈ ਸੀ। ਇਸ ਸੰਬੰਧੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਅਮਰੀਕ ਸਿੰਘ ਅਜਨਾਲਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ, ਜਿਸ ਦੌਰਾਨ ਉਨ੍ਹਾਂ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਉਨ੍ਹਾਂ ਨੂੰ ਸੌਂਪ ਦਿੱਤੀ ਹੈ।

ਅਮਰੀਕ ਸਿੰਘ ਅਜਨਾਲਾ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਾਂਚ ਦੌਰਾਨ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ। ਉਨ੍ਹਾਂ ਖਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਮਰੀਕ ਸਿੰਘ ਅਜਨਾਲਾ ਨੇ ਇਹ ਵੀ ਦੱਸਿਆ ਕਿ ਕਲਿਆਣ ਪਿੰਡ ਵਿਚ ਜਿਹੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਉਸ ਮਾਮਲੇ ਵਿਚ ਕਾਰਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਹੀਨੇ ਦਾ ਸਮਾਂ ਮੰਗਿਆ ਹੈ।  

file photo 

ਇਸ ਰੀਪੋਰਟ ਬਾਬਤ ਸਿੱਖ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਨੇ ਰੋਜ਼ਾਨਾ ਸਪੋਕਸਮੈਨ ਟੀਵੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਰੀਪੋਰਟ ਸੌਂਪੀ ਗਈ ਹੈ।  ਜਿਸ ਵਿਚ ਬਰਗਾੜੀ ਮਾਮਲੇ 'ਚ ਕੀਤੀ ਗਈ ਜਾਂਚ ਦਾ ਵੇਰਵਾ ਹੈ। ਇਸ ਰੀਪੋਰਟ ਅੰਦਰ 2015 'ਚ ਹੋਈ ਬੇਅਦਬੀ ਤੋਂ ਲੈ ਕੇ ਡੇਰਾ ਸਿਰਸਾ ਦਾ ਮੁਖੀ ਸੌਦਾ ਸਾਧ ਕੋਲੋਂ ਕੀਤੀ ਗਈ ਪੁੱਛਗਿੱਛ ਸਬੰਧੀ ਸਮੁੱਚੀ ਕਰਵਾਈ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਰੀਪੋਰਟ 'ਚ ਸੌਦਾ ਸਾਧ ਪਾਸੋਂ ਬਰਗਾੜੀ ਬੇਅਦਬੀ ਦੀ ਵਿਉਂਤਬੰਦੀ, ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ, ਮਾਮਲੇ ਸਬੰਧਿਤ ਦੋਸ਼ੀਆਂ ਤੇ ਬੇਅਦਬੀ ਵਾਲੇ ਸਰੂਪ ਬਾਰੇ ਕੀਤੇ ਗਏ ਸੈਂਕੜੇ ਸਵਾਲਾਂ ਦਾ ਜ਼ਿਕਰ ਹੈ, ਜਿਨ੍ਹਾਂ ਬਾਰੇ ਸੌਦਾ ਸਾਧ ਨੇ ਨਾਂਹ ਵਿਚ ਜਵਾਬ ਦਿੱਤਾ ਹੈ। 

ਇਸ ਰੀਪੋਰਟ ਮੁਤਾਬਿਕ ਸੌਦਾ ਸਾਧ ਨੇ ਮਹਿੰਦਰਪਾਲ ਬਿੱਟੂ ਨੂੰ ਪਹਿਚਾਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਮੁੰਬਈ ਵਾਲੇ ਫਲੈਟ ਦਾ ਸਬੰਧ ਆਪਣੇ ਕਿਸੇ ਚੇਲੇ ਨਾਲ ਦੱਸਿਆ ਹੈ। ਇਸ ਤੋਂ ਇਲਾਵਾ 467 ਪੰਨਿਆਂ ਦੀ ਇਸ ਰੀਪੋਰਟ 'ਚ ਸੌਦਾ ਸਾਧ ਵੱਲੋਂ ਪਹਿਨੀ ਗਈ ਪੋਸ਼ਾਕ ਦਾ ਜ਼ਿਕਰ ਵੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮੌਜੂਦਾ ਪੰਜਾਬ ਸਰਕਾਰ ਇਸ ਰੀਪੋਰਟ ਨੂੰ ਅਦਾਲਤ 'ਚ ਲੈ ਕੇ ਜਾਵੇਗੀ। 

ਦੱਸ ਦਈਏ ਕਿ ਅੱਜ ਸਿੱਖ ਜਥੇਬੰਦੀਆਂ ਦੇ ਆਗੂ ਕਲਿਆਨੀ ਪਿੰਡ 'ਚ ਹੋਈ ਬੇਅਦਬੀ ਦੇ ਇਨਸਾਫ਼ ਅਤੇ 328 ਸਰੂਪਾਂ ਦੇ ਮਾਮਲੇ 'ਚ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਸਬੰਧੀ ਮੁੱਖ ਮੰਤਰੀ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕਰਨ ਪਹੁੰਚੇ ਸਨ। ਜਿੱਥੇ ਮੁੱਖ ਮੰਤਰੀ ਨੇ 90 ਦਿਨਾਂ ਅੰਦਰ ਕਲਿਆਨੀ ਪਿੰਡ 'ਚ ਹੋਈ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement