
ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਅਤੇ ਸੈਮੀਨਾਰ............
ਚੰਡੀਗੜ੍ਹ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਉਣ ਵਾਸਤੇ ਕਮੇਟੀ ਦਾ ਗਠਨ ਕਰ ਦਿਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦਸਿਆ ਕਿ ਹਰ ਵਿਧਾਨ ਸਭਾ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਲੰਗਰਾਂ ਦੀ ਸੇਵਾ ਲਈ ਅਤੇ ਵੱਖ-ਵੱਖ ਕਾਲਜਾਂ, ਸਕੂਲਾਂ ਅਤੇ ਯੂਨੀਵਰਸਟੀਆਂ ਵਿਚ ਸਮਾਜਕ ਕੁਰੀਤੀਆਂ ਨੂੰ ਦੂਰ ਕਰਨ ਵਾਸਤੇ ਅਤੇ ਔਰਤਾਂ ਨੂੰ ਜਾਗਰੂਕ ਕਰਨ ਵਾਸਤੇ ਇਸਤਰੀ ਵਿੰਗ
ਦੀਆਂ ਸੀਨੀਅਰ ਬੀਬੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦÎਸਿਆ ਕਿ ਇਹ ਬੀਬੀਆਂ ਜ਼ਿਲ੍ਹਾ ਪ੍ਰਧਾਨਾਂ ਅਤੇ ਜ਼ਿਲ੍ਹਾਵਾਰ ਕੋਆਰਡੀਨੇਟਰਾਂ ਨਾਲ ਤਾਲਮੇਲ ਕਰ ਕੇ ਵੱਖ-ਵੱਖ ਜ਼ਿਲ੍ਹਿਆਂ ਵਿਚ ਇਸ ਸਬੰਧੀ ਮੀਟਿੰਗਾਂ ਕਰਨਗੀਆਂ। ਉਨ੍ਹਾਂ ਦਸਿਆ ਕਿ ਜਿਹਨਾਂ ਬੀਬੀਆਂ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਕਿਰਨਜੋਤ ਕੌਰ ਅੰਮ੍ਰਿਤਸਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਪ੍ਰਿੰਸੀਪਲ ਵੀਨਾ ਦਾਦਾ, ਪ੍ਰਿੰਸੀਪਲ ਰਵਿੰਦਰ ਕੌਰ ਚੱਢਾ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਰਾਜਦੀਪ ਕੌਰ ਖਾਲਸਾ ਫਾਜਲਿਕਾ,
ਬੀਬੀ ਸਤਵੰਤ ਕੌਰ ਜੌਹਲ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਪਰਮਿੰਦਰ ਕੌਰ ਪੰਨੂ ਅਤੇ ਬੀਬੀ ਕਿਰਨ ਸ਼ਰਮਾ ਪਠਾਨਕੋਟ ਦੇ ਨਾਮ ਸ਼ਾਮਲ ਹਨ।
ਬੀਬੀ ਜਗੀਰ ਕੌਰ ਨੇ ਦੱÎਸਿਆ ਕਿ ਇਸਤਰੀ ਅਕਾਲੀ ਦਲ ਦੇ ਜਿਲਾਵਾਰ ਕੋਆਰਡੀਨੇਟਰਾਂ ਅਤੇ ਸਹਾਇਕ ਕੋਆਰਡੀਨੇਟਰਾਂ ਵਿੱਚ ਕੁਝ ਬਦਲਾਅ ਕੀਤਾ ਗਿਆ ਹੈ ਜਿਸ ਅਨੁਸਾਰ ਹੁਣ ਜਿਲਾ ਬਠਿੰਡਾ ਵਿੱਚ ਬੀਬੀ ਪਰਮਜੀਤ ਕੌਰ ਲਾਂਡਰਾਂ ਕੋਆਰਡੀਨੇਟਰ ਅਤੇ ਬੀਬੀ ਸਤਵੰਤ ਕੌਰ ਜੌਹਲ ਸਹਾਇਕ ਕੋਆਰਡੀਨੇਟਰ ਹੋਣਗੇ।
ਇਸੇ ਤਰਾਂ ਜਿਲਾ ਪਟਿਆਲਾ ਵਿੱਚ ਬੀਬੀ ਫਰਜਾਨਾ ਆਲਮ ਸਾਬਕਾ ਮੁੱਖ ਸੰਸਦੀ ਸਕੱਤਰ ਕੋਆਰਡੀਨੇਟਰ ਅਤੇ ਬੀਬੀ ਸੁਨੀਤਾ ਸ਼ਰਮਾ ਸੁਨਾਮ ਸਹਾਇਕ ਕੋਆਰਡੀਨੇਟਰ ਹੋਣਗੇ ਅਤੇ ਜਿਲਾ ਫਾਜਲਿਕਾ ਵਿੱਚ ਬੀਬੀ ਗੁਰਦਿਆਲ ਕੌਰ ਮੱਲਣ ਕੋਆਰਡੀਨੇਟਰ ਅਤੇ ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਅਤੇ ਬੀਬੀ ਪਰਮਜੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ ਹੋਣਗੇ।