ਹਰਿਆਣਾ ਦੇ ਕਾਂਗਰਸ ਪ੍ਰਧਾਨ ਅਸ਼ੋਕ ਤਨਵਰ ਪਰਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ
Published : Aug 2, 2018, 8:27 am IST
Updated : Aug 2, 2018, 8:27 am IST
SHARE ARTICLE
Ashok Tanwar
Ashok Tanwar

ਰਿਆਣਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤਨਵਰ ਨੇ ਪਰਿਵਾਰ ਸਮੇਤ ਸੱਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਿਆ ਝ ਪਲ ਇਲਾਹੀ ਬਾਣੀ ਦਾ ਕੀਰਤਨ ਸਰਵਨ ਕਰਦਿਆਂ..............

ਅੰਮ੍ਰਿਤਸਰ : ਹਰਿਆਣਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤਨਵਰ ਨੇ ਪਰਿਵਾਰ ਸਮੇਤ ਸੱਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਿਆ, ਕੁਝ ਪਲ ਇਲਾਹੀ ਬਾਣੀ ਦਾ ਕੀਰਤਨ ਸਰਵਨ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਅਸ਼ੋਤ ਤਨਵਰ ਨੇ ਦਸਿਆ ਕਿ ਉਨਾ ਦੇ ਘਰ ਬੇਟੀ ਹੋਣ ਤੇ ਗੁਰੂ ਘਰ ਤੋ ਅਸ਼ੀਰਵਾਦ ਲੈਣ ਆਏ ਹਾਂ । ਉਨਾ ਕਿਹਾ ਕਿ ਸਾਡੀ ਪ੍ਰਮਾਤਮਾ ਅੱਗੇ ਅਰਦਾਸ ਸੀ ਕਿ ਜੇਕਰ ਸਾਡੇ ਘਰ ਬੇਟੀ ਜਨਮ ਲਵੇ ਤਾਂ ਉਹ ਗੁਰੂ ਘਰ ਪਰਿਵਾਰ ਸਮੇਤ ਮੱਥਾ ਟੇਕਣ ਆਉਣਗੇ ।

ਅਸ਼ੋਕ ਤਨਵਰ ਮੁਤਾਬਕ ਪੂਰੀ ਦੁਨੀਆਂ ਵਿਚ ਰੁਹਾਨੀਅਤ ਦੀ ਧਰਤੀ ਵਜੋਂ ਜਾਣੇ ਜਾਂਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਇੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਅੰਮ੍ਰਿਤਸਰ ਪਹੁੰਚਣ 'ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦੇਵ ਸਿੰਘ ਝੀਤੇ ਕਲਾਂ ਵੱਲੋਂ ਆਪਣੇ ਸਾਥੀਆਂ ਸਮੇਤ ਹਰਿਆਣਾ ਕਾਂਗਰਸ ਪ੍ਰਧਾਨ ਅਸ਼ੋਕ ਤਨਵਰ ਨੂੰ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। 

ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਪਤਨੀ ਅਵੰਤਿਕਾ ਤਨਵਰ, ਬੱਚਿਆਂ ਤੋਂ ਇਲਾਵਾ ਅੰਮ੍ਰਿਤਸਰ ਦੇ ਵਿਧਾਇਕ ਸੁਨੀਲ ਦੱਤੀ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਵੀ ਹਾਜ਼ਰ ਸਨ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਉਹ ਜਲਿਆਵਾਂਲਾ ਬਾਗ ਅਤੇ ਸ੍ਰੀ ਦੁਰਗਿਆਣਾ ਮੰਦਿਰ ਵੀ ਦਰਸ਼ਨ ਕਰਨ ਪਹੁੰਚੇ। ਇਸ ਮੌਕੇ 'ਤੇ ਐੱਨਐੱਸਯੂਆਈ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੌਤਮ ਮਜੀਠੀਆ, ਗੁਰਸ਼ਰਨ ਸਿੰਘ ਲਾਡੀ, ਸੋਨੂੰ ਦੱਤੀ, ਬੌਬੀ ਚੋਹਾਨ, ਵਿਕਾਸ ਦੱਤ ਆਦਿ ਹਾਜ਼ਰ ਸਨ। ਅਸ਼ੋਕ ਤਨਵਰ ਜਲਿਆਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ  ਫੁੱਲ ਭੇਟ ਕਰਨ ਵੀ ਗਏ । 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement