ਬਰਗਾੜੀ ਕਾਂਡ ਦੇ ਕੇਸ ਨੂੰ ਸੀਬੀਆਈ ਹਵਾਲੇ ਕਰਨ ਦੀ ਲੋੜ ਨਹੀਂ : ਚੀਮਾ/ਕੰਵਰਪਾਲ
Published : Aug 2, 2018, 8:01 am IST
Updated : Aug 2, 2018, 8:01 am IST
SHARE ARTICLE
Harpal Singh Cheema, Bhai Kanwar Pal Singh and others during the conversation.
Harpal Singh Cheema, Bhai Kanwar Pal Singh and others during the conversation.

ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਦਾ ਕੇਸ ਸੀ ਬੀ ਆਈ ਹਵਾਲੇ ਕਰਨ ਉਤੇ ਸਖਤ ਟਿਪਣੀ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ............

ਅੰਮ੍ਰਿਤਸਰ : ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਦਾ ਕੇਸ ਸੀ ਬੀ ਆਈ ਹਵਾਲੇ ਕਰਨ ਉਤੇ ਸਖਤ ਟਿਪਣੀ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਭਾਈ ਕੰਵਰਪਾਲ ਸਿੰਘ ਨੇ 'ਸਪੋਕਸਮੈਨ' ਨਾਲ ਗੱਲਬਾਤ ਕਰਦੇ ਹੋਏ  ਕਿਹਾ ਕਿ ਇਹ  ਹੁਕਮਰਾਨਾਂ  ਦਾ ਇਨਸਾਫ ਨਾ ਦੇਣ ਦੇ ਇਰਾਦੇ ਨਾਲ ਚੁਕਿਆ ਕਦਮ ਹੈ। ਉਨਾਂ ਵਿਅੰਗ ਕਸਦਿਆਂ ਕਿਹਾ ਕਿ ਜਾਂਚ ਦੀ ਲੋੜ ਹੀ ਕਿਥੇ ਹੈ? ਉਨ੍ਹਾਂ ਮੁਤਾਬਕ ਕੇਸ ਪਾਣੀ ਵਾਂਗ ਸਾਫ਼ ਤੇ ਪਾਰਦਰਸ਼ੀ ਕਲੀਅਰ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਜਿਕਰ ਕਰਦਿਆਂ ਸਪਸ਼ਟ ਸ਼ਬਦਾਂ ਵਿਚ ਗ੍ਰਿਫਤਾਰੀ ਦੀ ਮੰਗ ਕਰਦਿਆਂ ਕਿਹਾ

ਕਿ ਇਸ ਨਾਲ ਹੀ ਸਾਰੀਆਂ ਤੰਦਾਂ ਖੁਲ੍ਹ ਜਾਣਗੀਆਂ। ਮੁਆਵਜਾ ਇਨਸਾਫ ਨਹੀ ਹੁੰਦਾ। ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਅਧਿਕਾਰ ਨੂੰ ਹਾਸਿਲ ਕਰਨ ਲਈ ਸੰਘਰਸ਼ ਕਰਦੇ ਹੋਏ ਆਪਣੇ 40 ਸਾਲਾਂ ਦੇ ਸਫ਼ਰ ਨੂੰ ਪੂਰੇ ਕਰਦਿਆਂ ਹੋਇਆਂ ਦਲ ਖਾਲਸਾ 13 ਅਗਸਤ ਨੂੰ ਆਜ਼ਾਦੀ ਸੰਕਲਪ ਦਿਵਸ ਵਜੋਂ ਮਨਾਏਗਾ। ਜਥੇਬੰਦੀ ਆਪਣੀ 40ਵੀ ਵਰ੍ਹੇਗੰਢ ਮੌਕੇ 13 ਅਗਸਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ, ਚੰਡੀਗੜ੍ਹ ਵਿੱਚ ਕਾਨਫਰੰਸ ਆਯੋਜਿਤ ਕਰੇਗੀ। ਦਲ ਖਾਲਸਾ ਕਿਹਾ ਕਿ 1947 ਵਿੱਚ ਹਿੰਦੂਆਂ ਨੂੰ ਹਿੰਦੁਸਤਾਨ ਅਤੇ ਮੁਸਲਮਾਨਾਂ ਨੂੰ ਪਾਕਿਸਤਾਨ ਮਿਲ ਗਿਆ

ਪਰ ਸਿੱਖ ਇੱਕ ਗੁਲਾਮੀ ਤੋਂ ਬਾਅਦ ਦੂਸਰੇ ਗੁਲਾਮੀ ਵਿੱਚ ਫਸ ਗਏ। ਪਿਛਲੇ ਸੱਤ ਦਹਾਕਿਆਂ ਤੋਂ ਭਾਰਤ ਅੰਦਰ ਸਿੱਖਾਂ ਨਾਲ ਹੋ ਰਹੇ ਵਿਤਕਰੇ ਅਤੇ ਅੱਤਿਆਚਾਰ ਨੇ ਇਹ ਗੱਲ ਸਾਫ ਕਰ ਦਿੱਤੀ ਹੈ ਕਿ ਭਾਰਤ ਨਾਲ ਰਹਿਣ ਦਾ ਫ਼ੈਸਲਾ ਕਰਨਾ ਸਿੱਖ ਲੀਡਰਸ਼ਿਪ ਦੀ ਇੱਕ ਵੱਡੀ ਭੁੱਲ ਸੀ। ਪਾਰਟੀ ਦੇ ਏਜੰਡੇ ਬਾਰੇ ਦੱਸਦੇ ਹੋਏ ਕਿਹਾ ਕਿ ਉਹ ਪਿਛਲੇ 40 ਸਾਲਾਂ ਤੋਂ  ਸਿੱਖ ਕੌਮ ਲਈ ਸਵੈ ਨਿਰਣੇ ਦਾ ਅਧਿਕਾਰ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਮੌਜੂਦਾ ਵਿਸ਼ਵ ਦ੍ਰਿਸ਼ਟੀਕੋਣ ਵਿੱਚ ਸਵੈ-ਨਿਰਣੇ ਦੇ ਅਧਿਕਾਰ ਰਾਹੀਂ ਹੀ ਵਿਵਾਦਾਂ ਨੂੰ ਸ਼ਾਂਤਮਈ ਤਰੀਕੇ ਨਾਲ ਸੁਲਝਾਇਆ ਜਾ ਸਕਦਾ ਹੈ।

ਉਨਾਂ ਅਫਸੋਸ ਜਤਾਉਦਿਆਂ ਕਿਹਾ ਕਿ ਭਾਰਤ ਦੀਆਂ ਤਮਾਮ ਸਰਕਾਰਾਂ ਨੇ ਸਿੱਖਾਂ ਨੂੰ ਇਸ ਹੱਕ ਤੋਂ ਵਾਂਝਿਆ ਰੱਖਿਆ ਹੈ।  ਪਾਰਟੀ ਦੇ ਸਾਬਕਾ ਪ੍ਰਧਾਨ ਐੱਚ ਐੱਸ ਧਾਮੀ ਨੇ ਕਿਹਾ ਕਿ ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖ ਅੱਜ ਵੀ ਆਪਣੇ ਰਾਜ ਨੂੰ ਹਾਸਲ ਕਰਨ ਲਈ ਜੱਦੋ ਜਹਿਦ ਕਰ ਰਹੇ ਹਨ।   13 ਅਗਸਤ ਨੂੰ ਹੋਣ ਜਾ ਰਹੀ ਕਾਨਫਰੰਸ ਵਿੱਚ ਸਪੀਕਰ ਆਜ਼ਾਦੀ ਲਹਿਰ ਸਬੰਧੀ ਜਿਥੇ ਪੜਚੋਲ ਕਰਨਗੇ ਉਥੇ ਸਵੈ ਨਿਰਣੇ ਦੇ ਅਧਿਕਾਰ ਨੂੰ ਸੰਯੁਕਤ ਰਾਸ਼ਟਰ ਅਧੀਨ ਰਿਫਰੈਂਡਮ ਜਾਂ ਹੋਰ ਤਰੀਕਿਆਂ ਰਾਂਹੀ ਹਾਸਿਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਚਾਰ ਕਰਨਗੇ। 

ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਪੰਜਾਬ ਵਿਚ ਇਕ ਸਿਆਸੀ ਪਾਰਟੀ ਦੇ ਰੂਪ ਵਿਚ ਕੰਮ ਕਰਦੇ ਹੋਏ, ਅਸੀਂ ਬਹੁਤ ਕੁਝ ਹਾਸਿਲ ਕੀਤਾ ਹੈ ਅਤੇ ਏਸੇ ਤਰਾਂ ਅਸੀਂ ਬਹੁਤ ਕੁਝ ਕਰਨ ਤੋਂ ਖੁੰਝ ਗਏ ਹਾਂ। ਉਹ ਸਿੱਖ ਰਾਸ਼ਟਰਵਾਦ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀਆਂ ਸਫਲਤਾਵਾਂ ਅਤੇ ਅਸਫਲਤਾਵਾਂ ਨੂੰ ਬਰਾਬਰ ਰੱਖ ਕੇ ਲੋਕਾਂ ਦੇ ਸਾਹਮਣੇ ਪੇਸ਼ ਕਰਨਗੇ ਅਤੇ ਉਨ੍ਹਾਂ ਤੋਂ ਰਾਏ ਵੀ ਹਾਸਲ ਕਰਨਗੇ  ਤਾਂ ਜੋ ਭਵਿੱਖ ਵਿੱਚ ਉਹ ਆਪਣੇ ਕੰਮ ਨੂੰ ਹੋਰ ਸੁਚਾਰੂ ਬਣਾ ਸਕਣ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement