ਗੁਰਦਵਾਰਾ ਨਨਕਾਣਾ ਸਾਹਿਬ ਵਿਖੇ ਫਿਰ ਛਿੜੀ 'ਮੂਲ ਨਾਨਕਸ਼ਾਹੀ ਕੈਲੰਡਰ' ਦੀ ਚਰਚਾ!
Published : Aug 3, 2019, 2:49 am IST
Updated : Aug 3, 2019, 2:49 am IST
SHARE ARTICLE
Discussion of the 'Original Nanakshahi Calendar' again at Gurdwara Nankana Sahib!
Discussion of the 'Original Nanakshahi Calendar' again at Gurdwara Nankana Sahib!

ਤਖ਼ਤਾਂ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਵਾਲੇ ਕੈਲੰਡਰ ਸਬੰਧੀ ਦੇਣ ਸਪੱਸ਼ਟ ਜਵਾਬ?

ਕੋਟਕਪੂਰਾ : ਪ੍ਰਵਾਸੀ ਭਾਰਤੀ, ਬਜੁਰਗ ਪੰਥਕ ਵਿਦਵਾਨ ਤੇ ਸਿੱਖ ਚਿੰਤਕ ਭਾਈ ਪਾਲ ਸਿੰਘ ਪੁਰੇਵਾਲ ਨੇ ਅਪਣੇ ਜੀਵਨ ਦਾ ਕਾਫੀ ਕੀਮਤੀ ਸਮਾਂ 'ਮੂਲ ਨਾਨਕਸ਼ਾਹੀ ਕੈਲੰਡਰ' ਨੂੰ ਤਿਆਰ ਕਰਨ 'ਚ ਗੁਜਾਰ ਦਿਤਾ। ਲੰਮਾ ਸਮਾਂ ਤਖ਼ਤਾਂ ਦੇ ਜਥੇਦਾਰਾਂ ਜਾਂ ਸ਼੍ਰ੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀਆਂ ਮਿੰਨਤਾਂ ਤਰਲੇ ਕਰਨ, ਵਾਸਤੇ ਪਾਉਣ, ਲੇਲੜੀਆਂ ਕੱਢਣ ਅਤੇ ਵਾਰ ਵਾਰ ਸ਼ਪੱਸ਼ਟੀਕਰਨ ਦੇਣ ਤੋਂ ਬਾਅਦ 2003 'ਚ ਮੂਲ ਨਾਨਕਸ਼ਾਹੀ ਕੈਲੰਡਰ ਤਾਂ ਲਾਗੂ ਕਰਵਾ ਲਿਆ ਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ ਸਮੇਤ ਆਮ ਸੰਗਤਾਂ ਨੇ ਵੀ ਉਸਨੂੰ ਪ੍ਰਵਾਨ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਸਾਹਿਬਾਨਾਂ ਦੇ ਗੁਰਪੁਰਬ ਅਤੇ ਇਤਿਹਾਸਿਕ ਦਿਹਾੜੇ ਮਨਾਉਣੇ ਸ਼ੁਰੂ ਕਰ ਦਿਤੇ ਪਰ ਕੁਝ ਸੰਪਰਦਾਵਾਂ, ਡੇਰੇਦਾਰਾਂ ਅਤੇ ਪੰਥ ਵਿਰੋਧੀ ਤਾਕਤਾਂ ਦੇ ਦਬਾਅ ਹੇਠ ਆ ਕੇ ਤਖ਼ਤਾਂ ਦੇ ਜਥੇਦਾਰਾਂ ਨੇ ਬਿਨਾਂ ਪਾਲ ਸਿੰਘ ਪੁਰੇਵਾਲ ਜਾਂ ਕਿਸੇ ਨਿਰਪੱਖ ਸੋਚ ਰੱਖਣ ਵਾਲੇ ਵਿਦਵਾਨ ਦੀ ਸਹਿਮਤੀ ਲੈਂਦਿਆਂ ਨਾਨਕਸ਼ਾਹੀ ਕੈਲੰਡਰ ਦਾ ਕਤਲ ਕਰ ਕੇ ਉਸਨੂੰ ਬਿਕਰਮੀ ਕੈਲੰਡਰ 'ਚ ਤਬਦੀਲ ਕਰ ਦਿਤਾ।

Nankana SahibNankana Sahib

ਤਖ਼ਤਾਂ ਅਤੇ ਸ਼੍ਰੋਮਣੀ ਕਮੇਟੀ 'ਤੇ ਕਾਬਜ ਸਿਆਸੀ ਆਕਾ ਇਸ ਗੱਲ ਤੋਂ ਭਲੀ ਭਾਂਤ ਜਾਣੂ ਸਨ ਕਿ ਮੂਲ ਨਾਨਕਸ਼ਾਹੀ ਕੈਲੰਡਰ ਦਾ ਕਤਲ ਕਰਨ ਨਾਲ ਕੌਮ ਦਾ ਬਹੁਤ ਨੁਕਸਾਨ ਹੋਵੇਗਾ ਅਤੇ ਕੌਮ ਦੇ ਦੋ ਹਿੱਸਿਆਂ 'ਚ ਵੰਡਿਆ ਜਾਣਾ ਸੁਭਾਵਿਕ ਹੈ ਪਰ ਉਨਾਂ ਪੰਥਕ ਵਿਚਾਰਧਾਰਾ ਜਾਂ ਸਿੱਖ ਸਿਧਾਂਤਾਂ ਦੀ ਪ੍ਰਵਾਹ ਨਾ ਕਰਦਿਆਂ ਪੰਥਵਿਰੋਧੀ ਤਾਕਤਾਂ ਮੂਹਰੇ ਗੋਡੇ ਟੇਕ ਦਿਤੇ, ਕੌਮ ਦੋ ਤੋਂ ਵੀ ਜਿਆਦਾ ਹਿੱਸਿਆਂ 'ਚ ਵੰਡੀ ਗਈ, ਭਾਈ ਪੁਰੇਵਾਲ ਸਮੇਤ ਕਿਸੇ ਵੀ ਪੰਥਦਰਦੀ ਦੀ ਕੋਈ ਸੁਣਵਾਈ ਨਾ ਹੋਈ। ਬੇਸ਼ੱਕ ਅਪਣੇ ਸਿਆਸੀ ਆਕਾਵਾਂ ਦਾ ਹੁਕਮ ਮੰਨਦਿਆਂ ਤਖ਼ਤਾਂ ਦੇ ਜਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਨੇ ਅਪਣੇ ਪ੍ਰਭਾਵ ਵਾਲੀਆਂ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ ਅਤੇ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੂੰ ਸਾਰੇ ਇਤਿਹਾਸਿਕ ਦਿਹਾੜੇ ਅਤੇ ਗੁਰਪੁਰਬ ਬਿਕਰਮੀ ਕੈਲੰਡਰ ਮੁਤਾਬਿਕ ਮਨਾਉਣ ਲਈ ਮਨਾ ਲਿਆ ਜਾਂ ਮਜਬੂਰ ਕਰ ਦਿਤਾ ਪਰ ਕਈ ਸੰਸਥਾਵਾਂ ਅਤੇ ਜਥੇਬੰਦੀਆਂ ਅੱਜ ਵੀ ਸਾਰੇ ਪ੍ਰੋਗਰਾਮ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹੀ ਕਰਦੀਆਂ ਹਨ। ਉਨਾਂ 'ਚ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵੀ ਸ਼ਾਮਲ ਹੈ। 

Nanakshahi Calendar Nanakshahi Calendar

ਰੋਜ਼ਾਨਾ ਸਪੋਕਸਮੈਨ ਦੇ ਪੰਥਕ ਪੇਜ 'ਤੇ ਸ਼੍ਰੀ ਨਨਕਾਣਾ ਸਾਹਿਬ ਤੋਂ 2 ਅਗਸਤ ਦੇ ਅੰਕ 'ਚ ਪ੍ਰਕਾਸ਼ਿਤ ਹੋਈ ਨਾਨਕਸ਼ਾਹੀ ਕੈਲੰਡਰ ਨਾਲ ਸਬੰਧਤ ਖਬਰ ਨੂੰ ਲੈ ਕੇ ਇਕ ਵਾਰੀ ਫਿਰ ਇਸ ਦੀ ਚਰਚਾ ਛਿੜਣੀ ਲਾਜ਼ਮੀ ਹੈ। ਕਿਉਂਕਿ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਪਿਛਲੇ ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਨਾਲ ਇਤਿਹਾਸਿਕ ਦਿਹਾੜਿਆਂ ਅਤੇ ਗੁਰਪੁਰਬਾਂ ਨੂੰ ਲੈ ਕੇ ਤਰੀਕਾਂ ਦੇ ਮੁੱਦੇ 'ਤੇ ਵਿਵਾਦ ਜਾਰੀ ਹੈ। ਪਾਕਿਸਤਾਨ ਦੇ ਸਾਰੇ ਗੁਰਦਵਾਰਿਆਂ 'ਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬ ਅਤੇ ਹੋਰ ਇਤਿਹਾਸਿਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹੀ ਮਨਾਏ ਜਾਂਦੇ ਹਨ। ਸ਼੍ਰੋਮਣੀ ਕਮੇਟੀ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰਪੁਰਬ ਨਾ ਮਨਾਉਣ ਕਰ ਕੇ ਕਈ ਵਾਰ ਪਾਕਿਸਤਾਨ ਦੀ ਅੰਬੈਸੀ ਨੇ ਵੀਜ਼ਾ ਦੇਣ ਤੋਂ ਇਨਕਾਰ ਕਰਨ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣੀਆਂ।

Nanakshahi CalendarNanakshahi Calendar

ਪਾਕਿਸਤਾਨ ਦੀ ਗੁਰਦਵਾਰਾ ਕਮੇਟੀ ਵਲੋਂ ਬਕਾਇਦਾ ਐਲਾਨ ਕੀਤਾ ਗਿਆ ਸੀ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਉਲਟ ਪ੍ਰੋਗਰਾਮ ਕਰਨ ਵਾਲੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਕਿਸੇ ਵੀ ਹਾਲਤ 'ਚ ਬਿਕਰਮੀ ਕੈਲੰਡਰ ਮੁਤਾਬਿਕ ਪਾਕਿਸਤਾਨ 'ਚ ਪ੍ਰੋਗਰਾਮ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਭਾਂਵੇ ਉਹ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਜਾਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਰਗੀਆਂ ਵੱਡੀਆਂ ਸੰਸਥਾਵਾਂ ਵੀ ਕਿਉਂ ਨਾ ਹੋਣ? ਬੀਤੇ ਕੱਲ ਜਦੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੇ ਸਬੰਧ 'ਚ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਤਾਂ ਪਾਕਿਸਤਾਨ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਵੀ ਦੁਹਰਾਇਆ ਕਿ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਇਤਿਹਾਸਿਕ ਦਿਹਾੜਿਆਂ ਦੀਆਂ ਤਰੀਕਾਂ ਤਹਿ ਨਾ ਹੋਣ ਦਾ ਵੱਡਾ ਖਮਿਆਜਾ ਪਾਕਿਸਤਾਨ 'ਚ ਰਹਿੰਦੇ ਸਿੱਖ ਪਰਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।

SGPC SGPC

ਨਿਰਪੱਖ ਰਾਇ ਰੱਖਣ ਵਾਲੇ ਪੰਥਕ ਵਿਦਵਾਨਾ ਅਤੇ ਸਿੱਖ ਚਿੰਤਕਾਂ ਦਾ ਕਹਿਣਾ ਹੈ ਕਿ ਜਾਂ ਤਾਂ ਤਖ਼ਤਾਂ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰ 7 ਸਾਲ ਬਾਅਦ ਨਾਨਕਸ਼ਾਹੀ ਕੈਲੰਡਰ ਦੇ ਕੀਤੇ ਕਤਲ ਦਾ ਸਪੱਸ਼ਟੀਕਰਨ ਦੇਣ ਤੇ ਜਾਂ ਅਪਣੀ ਗ਼ਲਤੀ 'ਚ ਸੁਧਾਰ ਕਰਦਿਆਂ 'ਮੂਲ ਨਾਨਕਸ਼ਾਹੀ ਕੈਲੰਡਰ' ਨੂੰ ਦੁਬਾਰਾ ਅਪਣਾ ਲੈਣ, ਕਿਉਂਕਿ ਅਜੇ ਵੀ ਡੁੱਲੇ ਬੇਰਾਂ ਦਾ ਕੁਝ ਨਹੀਂ ਵਿਗੜਿਆ ਨਹੀਂ ਤਾਂ ਉਨਾਂ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਸਕਦੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement