ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅਗਲੇ ਪੜਾਅ ਲਈ ਰਵਾਨਾ
Published : Aug 3, 2019, 2:59 am IST
Updated : Aug 3, 2019, 2:59 am IST
SHARE ARTICLE
International Nagar Kirtan proceeds for onward journey from Golden Temple
International Nagar Kirtan proceeds for onward journey from Golden Temple

ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬੀਤੇ ਕੱਲ੍ਹ ਆਰੰਭ ਹੋਣ ਮਗਰੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅਗਲੇ ਰਵਾਨਾ ਹੋਇਆ। ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਪਹਿਲੇ ਪਾਤਸ਼ਾਹ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋਵੇਗਾ।

International Nagar Kirtan proceeds for onward journey from Golden TempleInternational Nagar Kirtan proceeds for onward journey from Golden Temple

ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਕਰਕੇ ਇਹ ਰਾਤ ਦੀ ਬਜਾਏ ਅੱਜ ਸਵੇਰੇ 5 ਵਜੇ ਦੇ ਕਰੀਬ ਸ੍ਰੀ ਅੰਮ੍ਰਿਤਸਰ ਪੁੱਜਾ। ਇਥੋਂ ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

International Nagar Kirtan proceeds for onward journey from Golden TempleInternational Nagar Kirtan proceeds for onward journey from Golden Temple

ਇਸ ਦੌਰਾਨ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਬਲਦੇਵ ਸਿੰਘ ਚੂੰਘਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਗਿਆਨੀ ਗੁਰਮੁੱਖ ਸਿੰਘ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਮਿੱਠੂ ਸਿੰਘ ਕਾਹਨੇਕੇ, ਸ. ਮਨਜੀਤ ਸਿੰਘ ਬੱਪੀਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਆਦਿ ਮੌਜੂਦ ਸਨ। 

International Nagar Kirtan proceeds for onward journey from Golden TempleInternational Nagar Kirtan proceeds for onward journey from Golden Temple

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਤੋਂ ਨਗਰ ਕੀਰਤਨ ਅੱਗੇ ਰਵਾਨਾ ਹੋਣ ਸਮੇਂ ਭਾਰੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਦੱਸਣਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ।

International Nagar Kirtan proceeds for onward journey from Golden TempleInternational Nagar Kirtan proceeds for onward journey from Golden Temple

ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਵੱਖ-ਵੱਖ ਸਿੱਖ ਸੰਸਥਾਵਾਂ ਤੇ ਸੰਗਤ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲ ਬੇਹੱਦ ਇਤਿਹਾਸਕ ਹਨ ਅਤੇ ਸੰਗਤਾਂ ਇਸ ਨੂੰ ਸਦਾ ਯਾਦ ਰੱਖਣਗੀਆਂ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM
Advertisement