ਮਨਜੀਤ ਸਿੰਘ ਕਲਕੱਤਾ ਦੀ ਧਰਮ ਪਤਨੀ ਦਾ ਦੇਹਾਂਤ
Published : Aug 2, 2020, 8:28 am IST
Updated : Aug 2, 2020, 8:28 am IST
SHARE ARTICLE
Photo
Photo

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਅੰਮਿ੍ਰਤਸਰ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਕਲਕੱਤਾ ਦੇ ਮਾਤਾ ਅਤੇ ਸਵਰਗਵਾਸੀ ਸ. ਮਨਜੀਤ ਸਿੰਘ ਕਲਕੱਤਾ ਸਾਬਕਾ ਕੈਬਨਿਟ...

ਅੰਮਿ੍ਰਤਸਰ, 1 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਅੰਮਿ੍ਰਤਸਰ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਕਲਕੱਤਾ ਦੇ ਮਾਤਾ ਅਤੇ ਸਵਰਗਵਾਸੀ ਸ. ਮਨਜੀਤ ਸਿੰਘ ਕਲਕੱਤਾ ਸਾਬਕਾ ਕੈਬਨਿਟ ਮੰਤਰੀ ਦੇ ਧਰਮਸੁਪਤਨੀ ਬੀਬੀ ਸੰਤੋਖ ਕੌਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਸਰਦਾਰਨੀ ਸੰਤੋਖ ਕੌਰ ਨੇ ਆਖ਼ਰੀ ਸੁਆਸ ਕਲਕੱਤਾ ਵਿਖੇ ਲਏ। ਉਹ ਅਪਣੇ ਪ੍ਰਵਾਰ ਵਿਚ ਦੋ ਧੀਆਂ ਤੇ ਇਕ ਪੁੱਤਰ ਸ. ਗੁਰਪ੍ਰੀਤ ਸਿੰਘ ਕਲਕੱਤਾ ਛੱਡ ਗਏ ਹਨ। ਉਨ੍ਹਾਂ ਦਾ ਅੰਤਮ ਸਸਕਾਰ ਅੱਜ ਸ਼ਾਮ ਕਲਕੱਤਾ ਵਿਖੇ ਕੀਤਾ ਗਿਆ।

ਇਸ ਦੁਖਦਾਈ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਕੋਰ ਕਮੇਟੀ ਮੈਂਬਰਾਂ ਜਥੇਦਾਰ ਉਜਾਗਰ ਸਿੰਘ ਬਡਾਲੀ, ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ, ਸ. ਮੱਖਣ ਸਿੰਘ ਨੰਗਲ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ,  ਜਥੇਦਾਰ ਮਨਮੋਹਨ ਸਿੰਘ ਸਠਿਆਲਾ, ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ, ਵਲੋਂ ਕਲਕੱਤਾ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਭਾਗ ਸਿੰਘ ਅਣਖੀ, ਪ੍ਰਦੀਪ ਸਿੰਘ ਵਾਲੀਆ, ਅਕਾਲੀ ਦਲ (ਡ), ਮਨਜੀਤ ਸਿੰਘ ਭੋਮਾ  ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement