
ਪੰਜਾਬ ਸਰਕਾਰ ਸਪੈਸ਼ਲ ਵਿਧਾਨ ਸਭਾ ਇਜਲਾਸ ਬੁਲਾਏ
ਅੰਮ੍ਰਿਤਸਰ (ਜੀ.ਸੀ.ਭਾਰਦਵਾਜ): ਕੇਂਦਰ ਸਰਕਾਰ ਵਲੋਂ 8 ਸਿੰਘਾਂ ਦੀ ਕੈਦ ਸਜ਼ਾ ਪੂਰੀ ਹੋਣ 'ਤੇ ਰਿਹਾਈ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਹਟਾ ਕੇ ਉਮਰ ਕੈਦ ਵਿਚ ਬਦਲਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਬਰਗਾੜੀ ਮੋਰਚੇ ਦੇ ਸਿਰਕੱਢ ਆਗੂ ਸੰਤ ਬਲਜੀਤ ਸਿੰਘ ਦਾਦੂਵਾਲ ਅਤੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੋਟੀਫ਼ੀਕੇਸ਼ਨ ਜਾਰੀ ਕਰ ਕੇ ਇਨ੍ਹਾਂ ਸਿੰਘਾਂ ਦੀ ਲਿਸਟ ਜਾਰੀ ਕਰੇ।
Manjit Singh Bhomaਇਥੇ ਪ੍ਰੈਸ ਕਾਨਫ਼ਰੰਸ ਵਿਚ ਇਨ੍ਹਾਂ ਦੋਹਾਂ ਨੇਤਾਵਾਂ ਨੇ ਇਹ ਵੀ ਕਿਹਾ ਕਿ ਪਿਛਲੇ ਹਫ਼ਤੇ ਕੀਤੇ ਐਲਾਨ, ਮੁਤਾਬਕ ਕੇਂਦਰ ਸਰਕਾਰ 312 ਸਿੰਘਾਂ ਦੇ ਨਾਮ ਵਾਲੀ ਕਾਲੀ ਸੂਚੀ ਖ਼ਤਮ ਕਰਨ ਵਾਲੇ ਵਿਦੇਸ਼ਾਂ ਵਿਚ ਰਹਿੰਦੇ ਨਾਮ ਵੀ ਨਸ਼ਰ ਕਰੇ। ਇਨ੍ਹਾਂ ਸਿੱਖ ਨੇਤਾਵਾਂ ਨੇ ਹੋਰ ਜਥੇਬੰਦੀਆਂ ਦੇ ਸਿੱਖ ਸਾਥੀਆਂ ਨੂੰ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਪਲੇਟ ਫ਼ਾਰਮ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ।
Baljit Singh Daduwal
ਇਹਨਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਬਾਕੀ ਕੈਦ ਵਿਚ ਬੰਦ ਕੀਤੇ ਗਏ ਸਿੰਘਾਂ ਦੀ ਰਿਹਾਈ ਵਾਸਤੇ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜੇ। ਇਨ੍ਹਾਂ ਸਿੱਖ ਨੇਤਾਵਾਂ ਨੇ ਇਹ ਵੀ ਕਿਹਾ ਕਿ 1947 ਮਗਰੋਂ ਸਿੱਖ ਕੌਮ ਨਾਲ ਹੋਈ ਬੇਇਨਸਾਫ਼ੀ ਦੇ ਦੋਸ਼ੀਆਂ 1978 ਤੇ 1984 ਦੇ ਕਤਲਾਂ ਦੇ ਦੋਸ਼ੀਆਂ ਅਤੇ ਬੇਅਦਬੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਸਿਆਸੀ ਨੇਤਾਵਾਂ ਨੂੰ ਜਲਦ ਪੰਜਾਬ ਦੀ ਕਾਂਗਰਸ ਸਰਕਾਰ ਸਜ਼ਾ ਦਿਵਾਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।