ਪੰਥਕ ਅਕਾਲੀ ਲਹਿਰ ਵਲੋਂ ਫਤਿਹਗੜ੍ਹ ਸਾਹਿਬ 'ਚ ਕੀਤੀ ਗਈ ਵਿਸ਼ਾਲ ਪੰਥਕ ਕਾਨਫਰੰਸ  
Published : Oct 3, 2019, 2:51 am IST
Updated : Oct 3, 2019, 2:51 am IST
SHARE ARTICLE
Bhai Ranjit Singh
Bhai Ranjit Singh

ਪੰਥ ਨੂੰ ਜਿਉਂਦਾ ਰੱਖਣ ਲਈ ਸ੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਜ਼ਾਦ ਕਰਵਾਉਣ ਦੀ ਲੋੜ : ਭਾਈ ਰਣਜੀਤ ਸਿੰਘ

ਫ਼ਤਿਹਗੜ੍ਹ ਸਾਹਿਬ : ਪੰਥਕ ਖੇਤਰ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਟੱਕਰ ਦੇਣ ਲਈ ਗਠਿਤ ਹੋਈ ਪੰਥਕ ਅਕਾਲੀ ਲਹਿਰ ਵਲੋਂ ਅੱਜ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਾਲ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਧਾਰਮਕ ਅਦਾਰਿਆਂ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਛੇੜਿਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿਚ ਹੋਈ ਵਿਸ਼ਾਲ ਕਾਨਫਰੰਸ ਦੌਰਾਨ ਸੰਗਤਾਂ ਤੋਂ ਹੱਥ ਖੜ੍ਹੇ ਕਰਵਾ ਕੇ ਪਾਸ ਕੀਤੇ  ਗਏ। ਇਸ ਮੋਕੇ ਬੋਲਦਿਆਂ ਭਾਈ ਰਣਜੀਤ ਸਿੰਘ ਨੇ ਭਾਰਤ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜ ਸਾਲਾ ਮਿਆਦ ਪੁਗਾ ਚੁੱਕੇ ਸ਼੍ਰੋਮਣੀ ਕਮੇਟੀ ਦੇ ਹਾਊਸ ਨੂੰ ਭੰਗ ਕਰ ਕੇ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਾਂਗ ਹਰ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਚੋਣਾਂ ਨਾ ਕਰਵਾਉਣ ਦੀ ਹਾਲਤ 'ਚ ਵੱਡਾ ਸੰਘਰਸ਼ ਛੇੜਣ ਦਾ ਐਲਾਨ ਵੀ ਕੀਤਾ ਗਿਆ। ਇਸ ਮੋਕੇ ਪਾਸ ਕੀਤੇ ਗਏ ਮਤਿਆਂ ਵਿਚ ਪੰਜਾਬੀ ਮਾਂ-ਬੋਲੀ 'ਤੇ ਹਮਲਿਆਂ ਨੂੰ ਸਿੱਖਾਂ ਦੀ ਆਤਮਾ ਉੱਤੇ ਹਮਲਾ ਕਰਾਰ ਦਿਤਾ, ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਗ੍ਰਿਫ਼ਤਾਰ ਕਰ ਕੇ ਜੇਲਾਂ ਵਿਚ ਡੱਕਣ ਦੀ ਸਰਕਾਰ ਤੋਂ ਮੰਗ ਕੀਤੀ ਗਈ। ਕੇਂਦਰ ਸਰਕਾਰ ਵਲੋਂ 8 ਸਿਆਸੀ ਸਿੱਖ ਕੈਦੀਆਂ ਦੀ ਸਜ਼ਾ ਮਾਫ਼ ਕਰਨ ਦੀ ਪ੍ਰਸੰਸਾ ਕਰਦਿਆਂ ਮੰਗ ਕੀਤੀ ਗਈ ਕਿ ਸਜ਼ਾਵਾਂ ਕੱਟ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਜਥੇਦਾਰ ਭਾਈ ਰਣਜੀਤ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਗੁਰੂ ਦੀ ਗੋਲਕ ਦੀ ਸਹੀ ਵਰਤੋਂ ਨਾ ਹੋਣ ਕਾਰਨ ਸਿੱਖ ਕੌਮ ਦੀ ਨੌਜਵਾਨੀ ਸਿਖਿਆ ਦੇ ਪੱਧਰ 'ਤੇ ਦੂਜੀਆਂ ਕੌਮਾਂ ਦੇ ਮੁਕਾਬਲੇ ਬਹੁਤ ਪੱਛੜ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ 'ਤੇ ਸ਼੍ਰੋਮਣੀ ਕਮੇਟੀ ਰਾਹੀਂ ਕਾਬਜ਼ ਬਾਦਲ ਪਰਵਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਰਗੇ ਕਥਿਤ ਤੋਰ ਤੇ ਬਲਾਤਕਾਰੀਆਂ ਨੂੰ ਬਿਨਾਂ ਮੰਗੇ ਮਾਫ਼ੀਆਂ ਦਿਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ-ਗ੍ਰੰਥ ਦੇ ਸਿਧਾਂਤ ਮਲੀਆਮੇਟ ਕੀਤੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਵਫ਼ਾਦਾਰੀ ਪੰਥ ਨਾਲ ਹੈ ਜਾਂ ਪੰਥ ਦੇ ਕਾਤਲਾਂ ਨਾਲ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਥ ਦਾ ਵਾਸਤਾ ਪਾ ਕੇ ਪੰਜ ਵਾਰ ਮੁੱਖ ਮੰਤਰੀ ਬਣਿਆ ਪਰ ਸੱਤਾ 'ਚ ਆ ਕੇ ਉਸ ਨੇ ਵਫ਼ਾਦਾਰੀ ਪੰਥ ਦੋਖ਼ੀਆਂ ਨਾਲ ਨਿਭਾਈ। ਸੁਮੇਧ ਸਿੰਘ ਸੈਣੀ ਅਤੇ ਇਜ਼ਹਾਰ ਆਲਮ ਵਰਗੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦੇ ਦੇ ਕੇ ਨਿਵਾਜਿਆ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਬੇਦੋਸ਼ੇ ਸਿੱਖ ਨੌਜਵਾਨਾਂ ਦਾ ਕਤਲੇਆਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚੋਂ ਛੁਡਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement