ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੇ ਜਾਪ ਦਾ ਪ੍ਰੋਗਰਾਮ ਸ਼ੁਰੂ
Published : Nov 2, 2019, 8:24 am IST
Updated : Nov 3, 2019, 3:34 pm IST
SHARE ARTICLE
Recite Mool Mantar daily for 10 minutes from November 1 to 13
Recite Mool Mantar daily for 10 minutes from November 1 to 13

13 ਤਰੀਕ ਤਕ 10 ਮਿੰਟ ਤਕ ਕਰਿਆ ਜਾਵੇ ਮੂਲ ਮੰਤਰ ਦਾ ਜਾਪ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸਮੁੱਚੇ ਵਿਸ਼ਵ ਭਰ ਵਿਚ ਤਰ੍ਹਾਂ ਤਰ੍ਹਾਂ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੂਲ ਮੰਤਰ ਦੇ ਪਾਠ ਆਰੰਭ ਕੀਤੇ ਗਏ ਜੋ 1 ਨਵੰਬਰ ਤੋਂ ਲੈ ਕੇ 13 ਨਵੰਬਰ ਤੋਂ ਚੱਲਣਗੇ। ਇਸ ਦੀ ਸ਼ੁਰੂਆਤ ਕਰਦਿਆਂ  ਸੰਗਤ ਵੱਲੋਂ 10 ਮਿੰਟ ਤਕ ਮੂਲ ਮੰਤਰ ਦਾ ਪਾਠ ਕੀਤਾ ਗਿਆ।

Recite Mool Mantar daily for 10 minutes from November 1 to 13Recite Mool Mantar daily for 10 minutes from November 1 to 13

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਮੂਲ ਮੰਤਰ ਦੇ ਪਾਠ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਹਰ ਸਿੱਖ ਨੂੰ ਅਪੀਲ ਕੀਤੀ ਕਿ ਉਹ ਭਾਵੇਂ ਸਫ਼ਰ ਵਿਚ ਹੋਵੇ ਜਾਂ ਘਰ ਵਿਚ ਹੋਵੇ ਸ਼ਾਮ 5 ਵਜੇ ਤੋਂ 10 ਮਿੰਟ ਤਕ ਮੂਲ ਮੰਤਰ ਦਾ ਜਾਪ ਜ਼ਰੂਰ ਕਰੇ।

Giani Harpreet SinghGiani Harpreet Singh

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸੰਗਤ ਵੱਲੋਂ ਜਿੱਥੇ ਮੂਲ ਮੰਤਰ ਦਾ ਪਾਠ ਕੀਤਾ ਗਿਆ, ਉਥੇ ਹੀ ਸੰਗਤ ਨੇ ਰਸਭਿੰਨਾ ਕੀਰਤਨ ਵੀ ਸਰਵਣ ਕੀਤਾ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੂਲ ਮੰਤਰ ਦੇ ਜਾਪ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਸੀ ਜਿਸ ਦੇ ਮੱਦੇਨਜ਼ਰ ਹੋਰ ਵੀ ਕਈ ਸਿੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸੰਗਤ ਨੂੰ ਮੂਲ ਮੰਤਰ ਦਾ ਜਾਪ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement