ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਰਜਿਸਟਰੇਸ਼ਨ ਸ਼ੁਰੂ
Published : Nov 2, 2019, 8:11 am IST
Updated : Nov 2, 2019, 8:11 am IST
SHARE ARTICLE
Kartarpur Corridor
Kartarpur Corridor

ਭਾਰਤ ਤੇ ਪਾਕਿਸਤਾਨ ਵਿਚਕਾਰ ਆਗਾਮੀ 9 ਨਵੰਬਰ ਨੂੰ ਖੁਲ੍ਹ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਅੱਜ ...

ਬਠਿੰਡਾ (ਸੁਖਜਿੰਦਰ ਮਾਨ) : ਭਾਰਤ ਤੇ ਪਾਕਿਸਤਾਨ ਵਿਚਕਾਰ ਆਗਾਮੀ 9 ਨਵੰਬਰ ਨੂੰ ਖੁਲ੍ਹ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਹਾਲਾਂਕਿ ਦੋਹਾਂ ਦੇਸਾਂ ਵਿਚਕਾਰ ਸਮਝੌਤਾ ਹੋਣ ਵਾਲੇ ਦਿਨ ਹੀ ਭਾਰਤ ਦੇ ਗ੍ਰਹਿ ਵਿਭਾਗ ਵਲੋਂ ਕਰਤਾਰਪੁਰ ਲਾਂਘੇ ਦੀ ਵੈਬਸਾਈਟ ਸ਼ੁਰੂ ਕਰ ਦਿੱਤੀ ਸੀ ਪਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਲੋਕਾਂ ਵਾਸਤੇ ਸੂਬੇ ਭਰ ਦੇ ਸੈਂਕੜੇ ਸੇਵਾ ਕੇਂਦਰਾਂ ਰਾਹੀਂ ਅੱਜ ਭਾਵ ਇਕ ਨਵੰਬਰ ਤੋਂ ਇਹ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

RegistrationRegistration

ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਸੇਵਾ ਕੇਂਦਰਾਂ ਵਿਖੇ ਸਪੈਸ਼ਲ ਡੈਸਕ ਕਾਊਂਟਰ ਖੋਲ੍ਹੇ ਗਏ ਹਨ। ਇਨ੍ਹਾਂ ਸਾਰੇ ਸੇਵਾ ਕੇਂਦਰਾਂ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਅਪਰੇਟਰਾਂ ਨੂੰ ਸਪੈਸ਼ਲ ਸਿਖਲਾਈ ਦਿਤੀ ਗਈ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਲਈ ਪੋਰਟਲ ਸ਼ੁਰੂ ਕੀਤਾ ਹੈ।

ਸਰਕਾਰ ਦੇ ਇਕ ਬੁਲਾਰੇ ਮੁਤਾਬਕ ਸਾਰੇ ਸੇਵਾ ਕੇਂਦਰਾਂ ਵਿਚ ਰਜਿਸਟਰੇਸ਼ਨ ਸਬੰਧੀ ਅਰਜ਼ੀ ਫ਼ਾਰਮ ਉਪਲਬਧ ਹਨ ਅਤੇ ਜੇ ਕੋਈ ਨਾਗਰਿਕ ਅਪਣਾ ਫਾਰਮ ਦਸਤੀ ਤੌਰ 'ਤੇ ਭਰਵਾਉਣ ਲਈ ਸੇਵਾਵਾਂ ਲਵੇਗਾ ਤਾਂ ਉਸ ਤੋਂ ਨਾ-ਮਾਤਰ 20 ਰੁਪਏ ਫ਼ੀਸ ਲਈ ਜਾਵੇਗੀ। ਹਾਲਾਂਕਿ ਜਿਹੜਾ ਵੀ ਸ਼ਰਧਾਲੂ ਫਾਰਮ ਖ਼ੁਦ ਭਰ ਕੇ ਲਿਆਵੇਗਾ, ਉਸ ਤੋਂ ਆਨਲਾਈਨ ਰਜਿਸਟਰੇਸ਼ਨ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ।

Kartarpur SahibKartarpur Sahib

ਉਧਰ ਬਠਿੰਡਾ ਇਸ ਕੰਮ ਲਈ ਜ਼ਿਲ੍ਹੇ ਅੰਦਰ ਕੁੱਲ 33 ਸੇਵਾ ਕੇਂਦਰ ਹਨ, ਜਿਨ੍ਹਾਂ ਵਿਚੋਂ 1 ਜ਼ਿਲ੍ਹਾ ਪਧਰੀ ਸੇਵਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, 22 ਸੇਵਾ ਕੇਂਦਰ ਉਪਮੰਡਲ, ਬਲਾਕ ਅਤੇ ਕਮੇਟੀ ਪੱਧਰ ਤੋਂ ਇਲਾਵਾ 11 ਸੇਵਾ ਕੇਂਦਰ ਪਿੰਡ ਪੱਧਰ 'ਤੇ ਮੌਜੂਦ ਹਨ। ਪੰਜਾਬ ਰਾਜ ਈ ਗਵਰਨੈਂਸ ਸੁਸਾਇਟੀ ਨੇ ਇਸ ਮੰਤਵ ਲਈ ਇਕ ਹੈਲਪਲਾਈਨ ਵੀ ਸਥਾਪਤ ਕੀਤੀ ਹੈ। ਜੇ ਕਿਸੇ ਸ਼ਰਧਾਲੂ ਨੂੰ ਰਜਿਸਟਰੇਸ਼ਨ ਦੌਰਾਨ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 82838-42323 ਉਤੇ ਫ਼ੋਨ ਕਰ ਕੇ ਸਹਾਇਤਾ ਲੈ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement