Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਸਲਿਆਂ ਸਬੰਧੀ ਸਲਾਹਕਾਰ ਬੋਰਡ ਬਾਰੇ ਭੁਲੇਖੇ ਪੈਦਾ ਕਰਨਾ ਠੀਕ ਨਹੀਂ : ਐਡਵੋਕੇਟ ਧਾਮੀ
Published : Nov 2, 2024, 9:21 am IST
Updated : Nov 2, 2024, 9:21 am IST
SHARE ARTICLE
It is not right to create confusion about the advisory board regarding the issues of Sri Akal Takht Sahib: Dhami
It is not right to create confusion about the advisory board regarding the issues of Sri Akal Takht Sahib: Dhami

Panthak News:ਉਨ੍ਹਾਂ ਕਿਹਾ ਕਿ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਦੀ ਰਾਏ ਨਾਲ ਇਸ ਮਤੇ ਵਿਚ ਵਿਸਥਾਰ ਦੇ ਦਿਤਾ ਹੈ, ਤਾਂ ਕਿ ਕੋਈ ਦੁਬਿਧਾ ਨਾ ਰਹੇ।

 

Panthak News: ਸ਼੍ਰੋਮਣੀ ਕਮੇਟੀ ਦੇ ਲੰਘੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਸਬੰਧੀ ਗਠਤ ਕੀਤੇ ਗਏ 11 ਮੈਂਬਰੀ ਸਲਾਹਕਾਰ ਬੋਰਡ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਲੋਕਾਂ ਵਲੋਂ ਇਸ ’ਤੇ ਜਾਣਬੁਝ ਕੇ ਭੁਲੇਖੇ ਪੈਦਾ ਕੀਤੇ ਜਾ ਰਹੇ ਹਨ, ਜਦਕਿ ਇਸ ਬੋਰਡ ਦਾ ਮੰਤਵ ਪਿਛਲੇ ਸਮੇਂ ਤੋਂ ਲਗਾਤਾਰ ਚਲਦੀ ਆ ਰਹੀ ਧਾਰਮਕ ਸਲਾਹਕਾਰ ਕਮੇਟੀ ਦਾ ਵਿਸਥਾਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਦੀ ਰਾਏ ਨਾਲ ਇਸ ਮਤੇ ਵਿਚ ਵਿਸਥਾਰ ਦੇ ਦਿਤਾ ਹੈ, ਤਾਂ ਕਿ ਕੋਈ ਦੁਬਿਧਾ ਨਾ ਰਹੇ। ਉਨ੍ਹਾਂ ਮਤੇ ਦੇ ਹਵਾਲੇ ਨਾਲ ਦਸਿਆ ਕਿ ਸਮੇਂ-ਸਮੇਂ ’ਤੇ ਦੇਸ਼ ਵਿਦੇਸ਼ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਈ ਧਾਰਮਕ ਸਵਾਲ ਆਉਂਦੇ ਹਨ ਅਤੇ ਇਹ ਬੋਰਡ ਗੁਰਮਤਿ ਅਤੇ ਸਿੱਖ ਰਹਿਤ ਮਰਯਾਦਾ ਦੀ ਰੌਸ਼ਨੀ ਵਿਚ ਇਨ੍ਹਾਂ ਦਾ ਨਿਵਾਰਨ ਕਰੇਗਾ। ਸਲਾਹਕਾਰ ਬੋਰਡ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰੇਗਾ।

ਜਿਹੜੇ ਛੋਟੇ ਅਤੇ ਆਮ ਕਿਸਮ ਦੇ ਮਸਲੇ ਜੋ ਮੁੜ-ਮੁੜ ਦੁਹਰਾਏ ਜਾਂਦੇ ਹਨ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਉਹ ਇਸ ਸਲਾਹਕਾਰ ਬੋਰਡ ਪਾਸ ਸਪੱਸ਼ਟਤਾ ਲਈ ਭੇਜੇ ਜਾਣਗੇ। ਉਨ੍ਹਾਂ ਇਹ ਵੀ ਦਸਿਆ ਕਿ ਮਤੇ ਅਨੁਸਾਰ ਪੁਰਾਤਨ ਪ੍ਰੰਪਰਾ ਮੁਤਾਬਕ ਕੋਈ ਵੀ ਮਸਲਾ ਫ਼ਰਿਆਦ ਜਾਂ ਸਥਾਨਕ ਗੁਰਸੰਗਤ ਦੇ ਫ਼ੈਸਲਿਆਂ ਦੀ ਅਪੀਲ ਦੀ ਸੁਣਵਾਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ  ਸਿੱਧੇ ਤੌਰ ’ਤੇ ਹੀ ਹੋਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਧਾਰਮਕ ਸਲਾਹਕਾਰ ਬੋਰਡ ਦੇ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰਾਂ ਸਬੰਧੀ ਵਾਵੇਲਾ ਵੀ ਤਰਕਸੰਗਤ ਨਹੀਂ ਹੈ, ਕਿਉਂਕਿ ਇਸ ਬੋਰਡ ਵਿਚ ਕੇਵਲ ਵਿਦਵਾਨ ਹੀ ਸ਼ਾਮਲ ਕੀਤੇ ਜਾਣੇ ਹਨ ਅਤੇ ਵਿਦਵਾਨ ਸਭ ਦੇ ਸਾਂਝੇ ਹੁੰਦੇ ਹਨ ਨਾ ਕਿ ਕਿਸੇ ਇਕ ਧਿਰ ਦੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਹਿਲਾਂ ਚੱਲ ਰਹੀ ਪੰਜ ਮੈਂਬਰੀ ਸਲਾਹਕਾਰ ਕਮੇਟੀ ਵਿਚ ਸ਼ਾਮਲ ਦੋ ਮੈਂਬਰ ਅਕਸਰ ਹੀ ਵਿਦੇਸ਼ ਰਹਿੰਦੇ ਹਨ, ਜਿਸ ਕਾਰਨ ਮੀਟਿੰਗਾਂ ਵਿਚ ਦਿਕਤ ਆਉਂਦੀ ਹੈ ਅਤੇ ਹੁਣ 11 ਮੈਂਬਰ ਸ਼ਾਮਲ ਹੋਣ ਨਾਲ ਇਹ ਸਮੱਸਿਆ ਕਾਫ਼ੀ ਹੱਦ ਤਕ ਹੱਲ ਹੋਵੇਗੀ।

ਉਨ੍ਹਾਂ ਇਹ ਵੀ ਦਸਿਆ ਕਿ 11 ਮੈਂਬਰਾਂ ਦੀ ਨਾਮਜ਼ਦਗੀ ਵੀ ਸਿੰਘ ਸਾਹਿਬਾਨ ਦੀ ਰਾਏ ਮਸ਼ਵਰੇ ਨਾਲ ਹੀ ਹੋਵੇਗੀ ਅਤੇ ਇਸ ਬੋਰਡ ਨੂੰ ਵਿਚਾਰਨ ਵਾਸਤੇ ਮਾਮਲੇ ਵੀ ਜਥੇਦਾਰ ਸਾਹਿਬ ਵਲੋਂ ਹੀ ਭੇਜੇ ਜਾਣਗੇ। ਕੋਈ ਵੀ ਮਾਮਲਾ ਇਨ੍ਹਾਂ ਪਾਸ ਸਿੱਧੇ ਤੌਰ ’ਤੇ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਅਤੇ ਅਜ਼ਾਦ ਹੋਂਦ ਹਸਤੀ ਦੇ ਪ੍ਰਤੀਕ ਹਨ, ਜਿਸ ਵਿਚ ਕਿਸੇ ਕਿਸਮ ਦਾ ਕੋਈ ਵੀ ਦਖ਼ਲ ਨਹੀਂ ਦੇ ਸਕਦਾ। ਸ਼੍ਰੋਮਣੀ ਕਮੇਟੀ ਵੀ ਇਸ ਦੀ ਪ੍ਰਭੂਸਤਾ ਸੰਪੰਨ ਹਸਤੀ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਅਮਰਜੀਤ ਸਿੰਘ, ਡਾ. ਸੂਬਾ ਸਿੰਘ, ਪ੍ਰਿੰਸੀਪਲ ਮਨਜੀਤ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਸ. ਸਤਬੀਰ ਸਿੰਘ ਧਾਮੀ ਆਦਿ ਮੌਜੂਦ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement