
ਕੌਮਾਂਤਰੀ ਸਰਹੱਦ ਤੇ ਭਾਰਤ ਸਰਕਾਰ ਵਲੋਂ ਖੋਲ੍ਹੇ ਲਾਂਘੇ ਰਾਹੀਂ ਬੀਤੇ ਦਿਨ 87 ਦੇ ਕਰੀਬ ਸ਼ਰਧਾਲੂਆਂ ਵਲੋਂ ਪਾਕਿਸਤਾਨ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ।
ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਭਾਰਤ ਸਰਕਾਰ ਵਲੋਂ ਖੋਲ੍ਹੇ ਲਾਂਘੇ ਰਾਹੀਂ ਬੀਤੇ ਦਿਨ 87 ਦੇ ਕਰੀਬ ਸ਼ਰਧਾਲੂਆਂ ਵਲੋਂ ਪਾਕਿਸਤਾਨ ਜਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ।
Kartarpur Sahib
ਦਸਣਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ 77 ਦਿਨਾਂ ਵਿਚ 16326 ਦੇ ਕਰੀਬ ਸ਼ਰਧਾਲੂਆਂ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਦਰਸ਼ਨ ਕੀਤੇ ਹਨ।
Kartarpur Sahib
ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਤਿਆਰ ਕੀਤੇ ਪੈਸੰਜਰ ਟਰਮੀਨਲ ਵਿਚ ਤਾਇਨਾਤ ਸਿਹਤ ਵਿਭਾਗ ਦੇ ਕਰਮਚਾਰੀ ਸਤਨਾਮ ਸਿੰਘ ਸਮੇਤ ਕਰਮਚਾਰੀਆਂ ਵਲੋਂ ਸ਼ਰਧਾਲੂਆਂ ਨੂੰ ਪਲਸ ਪੋਲੀਉ ਬੂੰਦਾਂ ਪਿਲਾਉਣ ਤੋਂ ਇਲਾਵਾ ਆਰਟੀਪੀਸੀਆਰ ਕੋਰੋਨਾ ਟੈਸਟ ਦੀ ਜਾਂਚ ਕਰਨ ਉਪਰੰਤ ਪ੍ਰਵਾਰ ਸਮੇਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ 87 ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ।